ਮੋਗਾ ‘ਚ ਵੱਡਾ ਐਨਕਾਊਂਟਰ, ਗੈਂ.ਗਸ.ਟਰਾਂ ਤੇ ਪੁਲਿਸ ਵਿਚਕਾਰ ਹੋਈ ਫਾ.ਇਰਿੰਗ, 3 ਗੈਂ.ਗਸ.ਟਰ ਗ੍ਰਿਫਤਾਰ

0
682

ਮੋਗਾ, 17 ਦਸੰਬਰ | ਇਥੋੋਂ ਵੱਡੀ ਖਬਰ ਸਾਹਮਣੇ ਆਈ ਹੈ। ਚੜ੍ਹਦੀ ਸਵੇਰ ਮੋਗਾ ‘ਚ ਪੁਲਿਸ ਤੇ ਗੈਂਗਸਟਰਾਂ ਦੀ ਮੁਕਾਬਲੇ ‘ਚ ਫਾਇਰਿੰਗ ਦੌਰਾਨ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ 3 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਨਾਕੇ ਤੋਂ ਭੱਜਣ ਦੌਰਾਨ ਪੁਲਿਸ ਪਿੱਛਾ ਕਰ ਰਹੀ ਸੀ ਤਾਂ ਪੁਲਿਸ ਉਤੇ ਬਦਮਾਸ਼ਾਂ ਨੇ ਅੰਨ੍ਹਵਾਹ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ਵਿਚ ਪੁਲਿਸ ਨੇ ਇਨ੍ਹਾਂ ਉਤੇ ਫਾਇਰ ਕੀਤੇ। ਭਾਰੀ ਗਿਣਤੀ ਵਿਚ ਇਨ੍ਹਾਂ ਪਾਸੋਂ ਨਾਜਾਇਜ਼ ਅਸਲਾ ਫੜਿਆ ਹੈ।

ਘਟਨਾ ਮੋਗਾ ਦੇ ਦੌਧਰ ਤੋਂ ਲੋਪੋਂ ਰੋਡ ‘ਤੇ ਇਕ ਪੈਟਰੋਲ ਪੰਪ ਕੋਲ ਦੀ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ‘ਚ ਕਾਫੀ ਫਾਇਰਿੰਗ ਹੋਈ ਤੇ ਪੁਲਿਸ ਦੀਆਂ ਗੱਡੀਆਂ ਵੀ ਭੰਨੀਆਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਦੇ ਗੈਂਗਸਟਰਾਂ ਨਾਲ ਹੋਏ ਮੁਕਾਬਲੇ ‘ਚ ਬੰਬੀਹਾ ਗਰੁੱਪ ਨਾਲ ਸਬੰਧਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ।

ਇਸ ਸਬੰਧੀ ਅਜੇ ਪੁਲਿਸ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ। ਸੀਆਈਏ ਸਟਾਫ ਮੋਗਾ ਤੇ ਬੱਧਨੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਲਾਗਲੇ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਗੋਲੀਬਾਰੀ ਵਿਚ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ ਹੈ।