ਮੋਗਾ ‘ਚ ਤੜਕਸਾਰ ਵੱਡਾ ਪੁਲਿਸ ਐਨਕਾਊਂਟਰ, ਚਲੀਆਂ ਤਾਬੜਤੋੜ ਗੋਲੀਆਂ

0
538

ਮੋਗਾ, 21 ਨਵੰਬਰ | ਤੜਕਸਾਰ ਸੀਆਈਏ ਅਤੇ ਥਾਣਾ ਸਿਟੀ 1 ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਸੁਨੀਲ ਬਾਬਾ ਦੀ ਲੱਤ ਵਿਚ ਗੋਲੀ ਲੱਗੀ ਹੈ।

ਦੱਸ ਦਈਏ ਕਿ ਸੁਨੀਲ ਬਾਬਾ ਉਤੇ 17 ਅਪਰਾਧਿਕ ਮਾਮਲੇ ਦਰਜ ਹਨ, ਜਿਸ ਨੂੰ ਕੱਲ ਪੁਲਿਸ ਉੱਤਰਾਖੰਡ ਤੋਂ ਫੜ ਕੇ ਲਿਆਈ ਸੀ। ਅੱਜ ਜਦ ਸਵੇਰੇ ਪੁਲਿਸ ਉਸ ਦੀ ਨਿਸ਼ਾਨਦੇਹੀ ਉਤੇ ਉਸ ਵੱਲੋਂ ਰੱਖੇ ਗਏ ਅਸਲੇ ਨੂੰ ਰਿਕਵਰ ਕਰਨ ਪਹੁੰਚੀ ਤਾਂ ਮੌਕਾ ਦੇਖਦੇ ਹੀ ਸੁਨੀਲ ਬਾਬਾ ਵੱਲੋਂ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਗਈ।

ਜਵਾਬ ਵਿਚ ਪੁਲਿਸ ਵੱਲੋਂ ਵੀ ਫਾਇਰ ਕੀਤੇ ਗਏ। ਇਸ ਫਾਇਰਿੰਗ ਵਿਚ ਮੁਲਜ਼ਮ ਸੁਨੀਲ ਬਾਬਾ ਦੇ ਲੱਤ ਵਿਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)