ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਜ਼ਮਾਨਤ

0
441

ਚੰਡੀਗੜ੍ਹ | ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਮਿਲ ਗਈ ਹੈ। ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਲੁਧਿਆਣਾ ਦੇ ਇਕ ਸੈਲੂਨ ਤੋਂ ਹੋਈ ਸੀ। ਟੈਂਡਰ ਟਰਾਂਸਪੋਰਟ ਘੋਟਾਲੇ ਵਿਚ ਸ਼ਾਮਲ ਹਨ। ਕਰੋੜਾਂ ਦੀ ਠੱਗੀ ਦਾ ਦੋਸ਼ ਹੈ।

22 ਅਗਸਤ ਨੂੰ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕੈਬਨਿਟ ਮੰਤਰੀ ਵੀ ਰਹੇ ਹਨ। ਅਨਾਜ ਦੀ ਢੋਆ-ਢੁਆਈ ਸਮੇਂ ਜਾਅਲੀ ਨੰਬਰ ਲਾਉਣ ਦਾ ਦੋਸ਼ ਹੈ। ਇਸ ਪੂਰੇ ਮਾਮਲੇ ਵਿਚ ਕਈ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹੋਏ ਹਨ।