ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ, NDPS ਐਕਟ ਤਹਿਤ ਪਟਿਆਲਾ ਜੇਲ੍ਹ ‘ਚ ਸੀ ਬੰਦ

0
2090

ਚੰਡੀਗੜ੍ਹ | ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਇਸ ਸਮੇਂ ਐਨਡੀਪੀਐਸ ਐਕਟ ਤਹਿਤ ਪਟਿਆਲਾ ਜੇਲ੍ਹ ਵਿੱਚ ਬੰਦ ਸੀ।

ਮਜੀਠੀਆ ਦੇ ਵਕੀਲ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜਾਣਗੇ। ਇੱਥੇ ਉਹ ਬੇਲ ਬਾਂਡ ਭਰਨਗੇ। ਇਸ ਤੋਂ ਬਾਅਦ ਅਕਾਲੀ ਆਗੂ ਨੂੰ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਮਜੀਠੀਆ ਦੇ ਵਕੀਲ ਅਦਾਲਤ ਲਈ ਰਵਾਨਾ ਹੋ ਗਏ ਹਨ।

29 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਦਿੱਲੀ ਤੋਂ ਸੀਨੀਅਰ ਵਕੀਲ ਸਰਕਾਰ ਦੀ ਨੁਮਾਇੰਦਗੀ ਲਈ ਪੇਸ਼ ਹੋਣਗੇ।

ਅਜਿਹੇ ‘ਚ ਸਰਕਾਰ ਨੂੰ ਕੁਝ ਸਮਾਂ ਦੇਣਾ ਚਾਹੀਦਾ ਹੈ। ਸਰਕਾਰ ਦੀ ਬੇਨਤੀ ‘ਤੇ ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਸੀ।