ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ

0
430

ਨਵੀਂ ਦਿੱਲੀ, 18 ਅਕਤੂਬਰ | ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਰਾਉਸ ਐਵੇਨਿਊ ਕੋਰਟ ਨੇ ਕਿਹਾ- ਮੁਕੱਦਮੇ ਦੇ ਜਲਦੀ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਸਤੇਂਦਰ ਜੈਨ ਨੂੰ ਮਈ 2022 ਵਿਚ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜੈਨ ਨੇ ਸੁਪਰੀਮ ਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ ਹੈ।

ਈਡੀ ਨੇ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ 24 ਅਗਸਤ 2017 ਨੂੰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਸੀ। ਸਤੇਂਦਰ ਜੈਨ ਨੇ 14 ਫਰਵਰੀ 2015 ਤੋਂ 31 ਮਈ 2017 ਤੱਕ ਕਈ ਲੋਕਾਂ ਦੇ ਨਾਂ ‘ਤੇ ਚੱਲ ਜਾਇਦਾਦਾਂ ਖਰੀਦੀਆਂ ਸਨ, ਜਿਸ ਲਈ ਉਹ ਕੋਈ ਤਸੱਲੀਬਖਸ਼ ਹਿਸਾਬ ਨਹੀਂ ਦੇ ਸਕਿਆ। ਉਸ ਦੇ ਨਾਲ ਹੀ ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ।