ਚੰਡੀਗੜ੍ਹ, 10 ਦਸੰਬਰ | ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ 2019 ਵਿਚ ਉਸ ਖਿਲਾਫ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਪਟੀਸ਼ਨ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 20 ਸਤੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੇਰਵਿਆਂ ਦੇ ਆਰਡਰ ਆਉਣੇ ਅਜੇ ਬਾਕੀ ਹਨ।
ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਫ਼ਿਰੋਜ਼ਪੁਰ ਤੋਂ ਲੜੀਆਂ ਸਨ। ਉਸ ਸਮੇਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਸੀ। ਇਸ ਚੋਣ ਵਿਚ ਸੁਖਬੀਰ ਸਿੰਘ ਬਾਦਲ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ ਹਰਾ ਕੇ ਲੋਕ ਸਭਾ ਵਿਚ ਪੁੱਜੇ ਸਨ। ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਨੇ ਬਠਿੰਡਾ ਤੋਂ ਚੋਣ ਜਿੱਤੀ ਸੀ। ਇਸ ਤੋਂ ਬਾਅਦ ਆਜ਼ਾਦ ਉਮੀਦਵਾਰ ਕਮਿਸ਼ਰ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ ਕਿਹਾ ਕਿ ਉਨ੍ਹਾਂ ਨੇ ਆਪਣੇ ਚੋਣ ਖਰਚੇ ਦਾ ਵੇਰਵਾ ਨਹੀਂ ਦਿੱਤਾ ਹੈ। ਇਸ ਦੀ ਸੁਣਵਾਈ ਅਦਾਲਤ ਵਿਚ ਚੱਲੀ। ਇਸ ਸਬੰਧੀ ਫੈਸਲਾ ਸਤੰਬਰ ਵਿਚ ਰਾਖਵਾਂ ਰੱਖਿਆ ਗਿਆ ਸੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)