ਪੰਜਾਬ ਦੇ ਮਰੀਜ਼ਾਂ ਨੂੰ ਵੱਡੀ ਰਾਹਤ, PGI ਚੰਡੀਗੜ੍ਹ ਤੋਂ ਬਾਅਦ ਹੁਣ GMCH-32 ਤੇ GMCH-16 ‘ਚ ਮਿਲੇਗਾ ਮੁਫ਼ਤ ਇਲਾਜ, ਪੜ੍ਹੋ

0
4407

ਚੰਡੀਗੜ੍ਹ | ਪੰਜਾਬ ਦੇ ਮਰੀਜ਼ਾਂ ਨੂੰ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਇਲਾਜ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਪੀਜੀਆਈ ਚੰਡੀਗੜ੍ਹ ਤੋਂ ਬਾਅਦ ਹੁਣ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਮਰੀਜ਼ ਜੀਐਮਸੀਐਚ-32 ਅਤੇ ਜੀਐਮਐਸਐਚ-16 ਵਿੱਚ ਇਲਾਜ ਕਰਵਾਉਣਗੇ। ਸੋਮਵਾਰ ਨੂੰ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਪੰਜਾਬ ਦੇ ਆਯੂਸ਼ਮਾਨ ਭਾਰਤ ਦੇ ਲਾਭਪਾਤਰੀਆਂ ਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਦੱਸ ਦੇਈਏ ਕਿ ਆਯੁਸ਼ਮਾਨ ਭਾਰਤ ਦੇ ਲਾਭਪਾਤਰੀਆਂ ਦਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਹੁੰਦਾ ਹੈ।

ਪੰਜਾਬ ਸਰਕਾਰ ਨੇ ਇਹ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਅਜੇ ਤੱਕ ਖਾਤੇ ‘ਚ ਰਾਸ਼ੀ ਜਮ੍ਹਾ ਨਹੀਂ ਹੋਈ ਹੈ। ਇਸ ਦੇ ਬਾਵਜੂਦ ਉਨ੍ਹਾਂ ਨੇ ਮਰੀਜ਼ਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਰੋਜ਼ਾਨਾ ਨਵੇਂ ਅਤੇ ਪੁਰਾਣੇ ਮਰੀਜ਼ਾਂ ਸਣੇ 40 ਦੇ ਕਰੀਬ ਮਰੀਜ਼ ਆ ਰਹੇ ਹਨ।

ਦੂਜੇ ਪਾਸੇ ਇਸ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ GMSH-16 ਦੇ ਕਰੀਬ 3 ਕਰੋੜ ਰੁਪਏ ਅਦਾ ਕੀਤੇ ਜਾਣੇ ਹਨ। ਇਸ ਦੇ ਬਾਵਜੂਦ ਹਸਪਤਾਲ ਨੇ ਇਸ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਨੂੰ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਡਾਇਰੈਕਟਰ ਸਿਹਤ ਸੇਵਾਵਾਂ ਡਾ: ਸੁਮਨ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਮਰੀਜ਼ ਇਲਾਜ ਲਈ ਆ ਸਕਦੇ ਹਨ।

ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਰੀਬ 15 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਨੇ 1 ਅਗਸਤ ਤੋਂ ਪੰਜਾਬ ਦੇ ਮਰੀਜ਼ਾਂ ਨੂੰ ਇਸ ਸਕੀਮ ਦਾ ਲਾਭ ਦੇਣਾ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ 5 ਅਗਸਤ ਨੂੰ ਕੇਂਦਰ ਦੇ ਸਿਹਤ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫਤਰ ਦੇ ਦਖਲ ਅਤੇ ਹੁਕਮ ਤੋਂ ਬਾਅਦ ਮੁੜ ਲਾਭ ਦੇਣਾ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਰਹਿੰਦਾ ਬਕਾਇਆ ਦੇਣ ਕਰਨ ਦਾ ਭਰੋਸਾ ਦਿੱਤਾ ਸੀ।