ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ! ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਰਿਜ਼ਰਵ ਵਾਰਡ ਬੰਦੀ ਨੂੰ ਦਿੱਤੀ ਮਨਜ਼ੂਰੀ

0
1778

ਚੰਡੀਗੜ੍ਹ, 14 ਅਕਤੂਬਰ | ਪੰਚਾਇਤੀ ਚੋਣਾਂ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਰਿਜ਼ਰਵ ਵਾਰਡ ਬੰਦੀ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਅਦਾਲਤ ਨੇ ਰਿਜ਼ਰਵ ਵਾਰਡ ਬੰਦੀ ਕਰਨ ਦੇ ਸਾਰੇ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਜਿਸ ਤਰ੍ਹਾਂ ਵਾਰਡ ਬਣਾਏ ਤੇ ਰਾਖਵੇਂ ਕੀਤੇ ਹਨ, ਉਸੇ ਤਰ੍ਹਾਂ ਚੋਣਾਂ ਕਰਵਾਈਆਂ ਜਾਣਗੀਆਂ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)