CM ਮਾਨ ਦਾ ਵੱਡਾ ਬਿਆਨ : ਸ਼ੁੱਭਕਰਨ ‘ਤੇ ਗੋ.ਲੀ ਚਲਾਉਣ ਵਾਲੇ ਅਧਿਕਾਰੀਆਂ ‘ਤੇ ਹੋਵੇਗੀ ਕਾਰਵਾਈ

0
1774

ਚੰਡੀਗੜ੍ਹ, 23 ਫਰਵਰੀ | ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

CM bhagwant mann says Will ensure exemplary punishment to murderers of Shubhkaran | Farmer Shubhkaran Singh: ਨਹੀਂ ਬਖਸ਼ੇ ਜਾਣਗੇ ਸ਼ੁਭਕਰਨ ਦੇ ਕਾਤਲ, ਦਿੱਤੀ ਜਾਵੇਗੀ ਮਿਸਾਲੀ ਸਜ਼ਾ: ਸੀਐਮ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।

Haryana Police slap NSA, rioting & murder bid cases on farmers - Hindustan Timesਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿਚ ਨਾ ਜਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।