ਅੰਮ੍ਰਿਤਸਰ| ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਛਿੜੇ ਵਿਵਾਦ ਉਤੇ ਐਸਜੀਪੀਸੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। SGPC ਦਾ ਕਹਿਣਾ ਹੈ ਕਿ ਗੁਰਬਾਣੀ ਪ੍ਰਸਾਰਣ ਲਈ 11 ਸਾਲਾਂ ਦਾ ਐਗਰੀਮੈਂਟ ਹੋਇਆ ਸੀ। ਜੋ ਕਿ 24 ਜੁਲਾਈ 2023 ਨੂੰ ਖਤਮ ਹੋ ਰਿਹਾ ਹੈ। ਹੁਣ ਇਸ ਮਾਮਲੇ ਉਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਖੁੱਲ੍ਹੇ ਟੈਂਡਰ ਮੰਗੇ ਜਾਣਗੇ ਤੇ ਬਕਾਇਦਾ ਇਸ਼ਤਿਹਾਰ ਦਿੱਤਾ ਜਾਵੇਗਾ।