ਚੰਡੀਗੜ੍ਹ| ਹੜ੍ਹਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੜ੍ਹਾਂ ਨਾਲ ਪੰਜਾਬ ਵਿਚ ਜਿੰਨਾ ਵੀ ਨੁਕਸਾਨ ਹੋਇਆ ਹੈ, ਉਸ ਸਾਰੇ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ।
ਜ਼ਿਕਰਯੋਗ ਹੈ ਕਿ ਹੜ੍ਹਾਂ ਨੇ ਪੰਜਾਬ ਵਿਚ ਤਬਾਹੀ ਮਚਾਈ ਹੋਈ ਹੈ। ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਹਜ਼ਾਰਾਂ ਏਕੜ ਫਸਲ ਦਾ ਨੁਕਸਾਨ ਹੋ ਚੁੱਕਾ ਹੈ। ਬਹੁਤ ਸਾਰੇ ਲੋਕਾਂ ਦੇ ਘਰ ਡਿਗ ਪਏ ਹਨ। ਅਜਿਹੇ ਵਿਚ ਮੁੱਖ ਮੰਤਰੀ ਮਾਨ ਦਾ ਰਾਹਤ ਭਰਿਆ ਬਿਆਨ ਆਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਖਤਰੇ ਦੇ ਨਿਸ਼ਾਨ ਤੋਂ ਫਿਲਹਾਲ ਹੇਠਾਂ ਹਨ, ਘਬਰਾਓ ਨਾ। ਉਨ੍ਹਾਂ ਕਿਹਾ ਕਿ ਸ਼ਾਮ ਤੱਕ ਪਾਣੀ ਦਾ ਲੈਵਲ ਵੀ ਘੱਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਸਰਕਾਰ ਉਨ੍ਹਾਂ ਦੇ ਨਾਲ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ