ਸੁਪਰੀਮ ਕੋਰਟ ਦਾ ਵੱਡਾ ਬਿਆਨ : ਪੰਜਾਬ ਦੀ ਹਰ ਗਲੀ ‘ਚ ਨਾਜਾਇਜ਼ ਸ਼ਰਾਬ ਦੀ ਇਕ ਭੱਠੀ

0
24838

ਨਵੀਂ ਦਿੱਲੀ | ਨਸ਼ੇ ਦੀ ਸਮੱਸਿਆ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ “ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਸ ਲਈ ਨਕਲੀ ਸ਼ਰਾਬ ਅਤੇ ਨਸ਼ੇ ਬੰਦ ਹੋਣੇ ਚਾਹੀਦੇ ਹਨ। ਜੇ ਅਜਿਹਾ ਨਾ ਹੋਇਆ ਤਾਂ ਨੌਜਵਾਨ ਇਸ ਤਰ੍ਹਾਂ ਮਰਦੇ ਰਹਿਣਗੇ । ਪੰਜਾਬ ਵਿਚ ਹਰ ਗਲੀ ਵਿਚ ਨਾਜਾਇਜ਼ ਸ਼ਰਾਬ ਦੀ ਭੱਠੀ ਹੈ । ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਕਲੀ ਸ਼ਰਾਬ ਦੀ ਵਿਕਰੀ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਸਹਿਤ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ।
ਨਸ਼ੇ ਨੂੰ ਲੈ ਕੇ ਪੰਜਾਬ ਹਮੇਸ਼ਾ ਸੁਰਖੀਆਂ ਵਿਚ ਰਹਿੰਦਾ ਹੈ ।

ਨਸ਼ੇ ਦੀ ਸਮੱਸਿਆ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ “ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਵਧਦੀ ਹੀ ਜਾ ਰਹੀ ਹੈ । ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਕਲੀ ਸ਼ਰਾਬ ਦੀ ਵਿਕਰੀ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਸਹਿਤ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇ ਇਸ ਨੂੰ ਲੈ ਕੇ ਕਾਰਵਾਈ ਨਾ ਕੀਤੀ ਗਈ ਤਾਂ ਇਸ ਲਈ ਸਥਾਨਕ ਪੁਲਿਸ ਜਵਾਬਦੇਹ ਹੋਵੇਗੀ । ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ ਅਗਲੇ ਹਫ਼ਤੇ ਸੋਮਵਾਰ ਨੂੰ ਹੋਵੇਗੀ।

ਤੁਹਾਨੂੰ ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪੰਜਾਬ ਵਿਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ ਅਤੇ ਵਿੱਕਰੀ ਕਾਰਨ ਹੋ ਰਹੀਆਂ ਮੌਤਾਂ ਦੇ ਮਾਮਲੇ ਦੀ ਸੁਣਵਾਈ ਕੀਤੀ ਹੈ। ਸੁਣਵਾਈ ਦੌਰਾਨ ਜਸਟਿਸ ਐੱਮ.ਆਰ.ਸ਼ਾਹ ਨੇ ਕਿਹਾ, “ਪੰਜਾਬ ਵਿਚ ਨਸ਼ਿਆਂ ਅਤੇ ਸ਼ਰਾਬ ਦੀ ਸਮੱਸਿਆ ਇਕ ਗੰਭੀਰ ਮੁੱਦਾ ਹੈ। ਸਰਕਾਰ ਸਿਰਫ਼ ਐਫ.ਆਈ.ਆਰ. ਦਰਜ ਕਰ ਰਹੀ ਹੈ ਪਰ ਮੁੱਦਾ ਇਹ ਹੈ ਕਿ ਹਰ ਮੁਹੱਲੇ ਵਿਚ ਇਕ ਭੱਠੀ ਹੈ, ਜਿਸ ਲਈ ਤੁਹਾਨੂੰ ਜ਼ਬਤ ਕੀਤੇ ਪੈਸੇ ਦੀ ਵਰਤੋਂ ਕਰਨੀ ਪੈਂਦੀ ਹੈ। ਫੜੇ ਗਏ ਲੋਕਾਂ ‘ਤੇ ਕਾਰਵਾਈ ਕਦੋਂ ਹੋਵੇਗੀ? ਸਰਕਾਰ ਕੀ ਕਦਮ ਚੁੱਕ ਰਹੀ ਹੈ। ਗਰੀਬ ਮਜ਼ਦੂਰ ਇਸ ਦੇਸੀ ਸ਼ਰਾਬ ਦਾ ਸੇਵਨ ਕਰਦੇ ਹਨ।

ਸੂਬੇ ਭਰ ਵਿਚ ਡਿਸਟਿਲਰੀਆਂ ਨੂੰ ਕਿਉਂ ਚੱਲਣ ਦਿੱਤਾ ਜਾਂਦਾ ਹੈ? ਜੇਕਰ ਸਰਹੱਦੀ ਸੂਬਿਆਂ ਦੇ ਨੌਜਵਾਨ ਨਸ਼ੇ ਦੇ ਆਦੀ ਹਨ ਤਾਂ ਇਹ ਦੇਸ਼ ਲਈ ਖਤਰਨਾਕ ਹੈ। ਕਿੰਨੇ ਲੋਕਾਂ ਨੂੰ ਜੁਰਮਾਨਾ ਹੋਇਆ? ਤੁਸੀਂ ਇਸ ਰਕਮ ਦੀ ਵਰਤੋਂ ਕਿਵੇਂ ਕਰ ਰਹੇ ਹੋ? ਇਸ ਦੀ ਵਰਤੋਂ ਜਾਗਰੂਕਤਾ ਮੁਹਿੰਮ ਲਈ ਕੀਤੀ ਜਾਣੀ ਚਾਹੀਦੀ ਹੈ। ਕਿੰਨਿਆਂ ਕੇਸਾਂ ਵਿਚ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ, ਕਿੰਨੀਆਂ ਐਫ.ਆਈ.ਆਰ. ਜਸਟਿਸ ਐਮ.ਆਰ.ਸ਼ਾਹ ਨੇ ਕਿਹਾ, “2 ਸਾਲਾਂ ਦੇ ਅੰਦਰ ਪੰਜਾਬ ਆਬਕਾਰੀ ਐਕਟ ਤਹਿਤ 34,767 ਐਫਆਈਆਰ ਦਰਜ ਕੀਤੀਆਂ ਗਈਆਂ। ਕੀ ਇਹ ਹੈਰਾਨ ਕਰਨ ਵਾਲੀ ਗੱਲ ਨਹੀਂ ਹੈ? ਕੀ ਇਸ ਨਕਲੀ ਸ਼ਰਾਬ ਨੂੰ ਰੋਕਣਾ ਸੂਬਾ ਸਰਕਾਰ ਦਾ ਕੰਮ ਨਹੀਂ ਹੈ? ਇਹ ਬਹੁਤ ਮੰਦਭਾਗੀ ਗੱਲ ਹੈ।”

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਏਐਸਜੀ ਨੇ ਕਿਹਾ ਕਿ ਚੀਜ਼ਾਂ ਅੱਗੇ ਵਧ ਰਹੀਆਂ ਹਨ। ਕਾਨੂੰਨ ਦੀ ਧਾਰਾ 302 ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਕਰੋੜਾਂ ਰੁਪਏ ਦਾ ਜੁਰਮਾਨਾ ਵੀ ਵਸੂਲਿਆ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਹਲਫਨਾਮਾ ਦਾਇਰ ਕਰ ਕੇ ਦੱਸੇ ਕਿ ਇਸ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਮਾਮਲੇ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਵਿਸਥਾਰਤ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ, ਜਿਸ ਵਿਚ ਸਰਕਾਰ ਨੂੰ ਦੱਸਣਾ ਹੋਵੇਗਾ ਕਿ ਇਸ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਹੈ? ਸੁਪਰੀਮ ਕੋਰਟ ਇਸ ਮਾਮਲੇ ‘ਤੇ 12 ਦਸੰਬਰ ਨੂੰ ਸੁਣਵਾਈ ਕਰੇਗਾ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਇਕ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ, ਜਿਸ ਵਿਚ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਪੰਜਾਬ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਦਰਅਸਲ ਬੀਤੇ ਸਾਲ ਪੰਜਾਬ ਦੇ ਤਿੰਨ ਪਿੰਡਾਂ ਵਿਚ ਨਕਲੀ ਸ਼ਰਾਬ ਪੀਣ ਨਾਲ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਗਈ ਸੀ।