ਅੰਮ੍ਰਿਤਸਰ, 8 ਜਨਵਰੀ | ਅੰਮ੍ਰਿਤਸਰ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 3 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਤਿੰਨ ਵਿਅਕਤੀਆਂ ਕੋਲੋਂ 19 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਫੜੀ ਗਈ ਹੈਰੋਇਨ ਦੀ ਕੀਮਤ 21 ਕਰੋੜ ਹੈ ਜਿਨ੍ਹਾਂ ਨੂੰ ਇਨ੍ਹਾਂ ਤਸਕਰਾਂ ਤੋਂ ਫੜਿਆ ਹੈ।
ਕੁਝ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 19 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਨ੍ਹਾਂ ਲੋਕਾਂ ਦੀ ਨਿਸ਼ਾਨਦੇਹੀ ‘ਤੇ ਇਨ੍ਹਾਂ ਤਿੰਨਾਂ ਤਸਕਰਾਂ ਨੂੰ ਕਾਬੂ ਕਰਕੇ 3 ਕਿਲੋ 500 ਗ੍ਰਾਮ ਹੈਰੋਇਨ ਵੀ ਫੜੀ ਗਈ ਸੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)