ਦਿੱਲੀ ਪੁਲਿਸ ਨੂੰ ਵੱਡੀ ਸਫਲਤਾ : ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਦੇ 2 ਸ਼ੂਟਰ ਕੀਤੇ ਗ੍ਰਿਫਤਾਰ, ਬਣਾ ਰਹੇ ਸੀ ਖੌ.ਫਨਾਕ ਪਲਾਨਿੰਗ

0
608

ਨਵੀਂ ਦਿੱਲੀ, 27 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਜ ਕਾਰਵਾਈ ਕਰਦਿਆਂ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਦੇ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਵੇਂ ਸ਼ੂਟਰ ਪੰਜਾਬ ਦੇ ਇਕ ਮਾਮਲੇ ‘ਚ ਪੈਰੋਲ ‘ਤੇ ਆਉਣ ਮਗਰੋਂ ਫਰਾਰ ਸਨ।

ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਯੂਰ ਵਿਹਾਰ ਇਲਾਕੇ ‘ਚ ਹੋਏ ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ। ਪੁਲਿਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੇ ਪੰਜਾਬੀ ਗਾਇਕ ‘ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਸ ਦੌਰਾਨ ਦਿੱਲੀ ਪੁਲਿਸ ਨੇ ਮੁਲਜ਼ਮਾਂ ਨੂੰ ਦਬੋਚ ਲਿਆ।

NIA, ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਅਰਸ਼ਦੀਪ ਡੱਲਾ ਨੂੰ ਲੋੜੀਂਦਾ ਅਪਰਾਧੀ ਐਲਾਨਿਆ ਹੈ। ਜਾਣਕਾਰੀ ਮੁਤਾਬਿਕ ਅਰਸ਼ਦੀਪ ਕੈਨੇਡਾ ‘ਚ ਲੁਕਿਆ ਹੋਇਆ ਹੈ।