ਅੰਮ੍ਰਿਤਸਰ, 8 ਜੁਲਾਈ | ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰੇਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਇਸ ਨੈੱਟਵਰਕ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਅਤੇ ਵਿਦੇਸ਼ਾਂ ਵਿੱਚ ਸਰਗਰਮ ਬਬਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਆਪਰੇਟਿਵਜ਼ ਦਾ ਸਮਰਥਨ ਮਿਲ ਰਿਹਾ ਸੀ। ਪੁਲਿਸ ਮੁਤਾਬਕ ਇਹ ਹਥਿਆਰ ਅਤੇ ਵਿਸਫੋਟਕ ਪੰਜਾਬ ਵਿੱਚ ਕਾਨੂੰਨ-ਵਿਵਸਥਾ ਖਰਾਬ ਕਰਨ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਏ ਗਏ ਸਨ, ਪਰ ਸਮੇਂ ਸਿਰ ਕੀਤੀ ਕਾਰਵਾਈ ਨਾਲ ਇਸ ਕਥਿਤ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਸਬੰਧੀ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ ਪੰਜਾਬ ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਰਹੱਦ ਪਾਰ ਅਪਰਾਧਿਕ ਕੜੀਆਂ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਅੰਮ੍ਰਿਤਸਰ ‘ਚ ਵੱਡੀ ਸਫ਼ਲਤਾ: 3 ਮੁਲਜ਼ਮ ਗ੍ਰਿਫ਼ਤਾਰ, 6 ਹੈਂਡ ਗ੍ਰੇਨੇਡ ਅਤੇ 12 ਪਿਸਤੌਲ ਬਰਾਮਦ
Related Post