ਲੁਧਿਆਣਾ, 19 ਜੁਲਾਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਪੰਜਾਬ ‘ਚ ਮੌਨਸੂਨ 21 ਤੇ 22 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਐਕਟਿਵ ਹੋਵੇਗੀ ਤੇ ਹਲਕੀ ਤੋਂ ਦਰਮਿਆਨੀ ਬਰਸਾਤ ਨਾਲ ਮੌਸਮ ‘ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਭਰ ‘ਚ ਮੌਨਸੂਨ ਐਕਟਿਵ ਹੋ ਚੁੱਕੀ ਹੈ, ਜਿਸ ਕਾਰਨ ਤਾਪਮਨ ‘ਚ ਵੀ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਿਨ ਦਾ ਤਾਪਮਾਨ ਵੀ ਆਮ ਨਾਲੋਂ ਇੱਕ ਡਿਗਰੀ ਘੱਟ ਚਲ ਰਿਹਾ ਹੈ, ਜਦਕਿ ਰਾਤ ਦੇ ਤਾਪਮਾਨ ‘ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 21 ਤੇ 22 ਤਰੀਕ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਦਰਮਿਆਨੀ ਤੋਂ ਭਾਰੀ ਬਰਸਾਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਨਾਲ ਜੂਨ ਮਹੀਨੇ ‘ਚ ਰਿਕਾਰਡ ਤੋੜ ਬਾਰਿਸ਼ ਹੋਈ ਹੈ ਤੇ ਜਿਸ ਤਰ੍ਹਾਂ ਨਾਲ ਮੌਨਸੂਨ ਐਕਟਿਵ ਹੈ, ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਕਾਫੀ ਹਿੱਸਿਆਂ ‘ਚ ਬਰਸਾਤ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਨਾਲ ਝੋਨੇ ਦੀ ਫਸਲ ਨੂੰ ਪਾਣੀ ਦੀ ਜ਼ਰੂਰਤ ਹੈ, ਉਸ ਦੀ ਕਮੀ ਵੀ ਪੂਰੀ ਹੋਵੇਗੀ।