ਨਵੀਂ ਦਿੱਲੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ‘ਚ ਘਿਰੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਬਾਰੇ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ।

ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ MSP ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ। ਪੀਐੱਮ ਨੇ ਕਿਹਾ, “ਐੱਮਐੱਸਪੀ ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਲਈ ਇਕ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਕੇਂਦਰ ਸਰਕਾਰ, ਸੂਬਾ ਸਰਕਾਰਾਂ, ਕਿਸਾਨ, ਖੇਤੀ ਵਿਗਿਆਨੀ ਤੇ ਖੇਤੀ ਅਰਥ ਸ਼ਾਸਤਰੀ ਦੇ ਨੁਮਾਇੰਦੇ ਸ਼ਾਮਲ ਹੋਣਗੇ।”

PM ਮੋਦੀ ਨੇ ਆਪਣੇ ਸੰਬੋਧਨ ‘ਚ ਛੋਟੇ ਕਿਸਾਨਾਂ ਦਾ ਕੀਤਾ ਜ਼ਿਕਰ

ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, ”ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ, ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।”

ਉਨ੍ਹਾਂ ਕਿਹਾ ਕਿ ਖੇਤੀ ਬਜਟ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ, ਹਰ ਸਾਲ 1.25 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਹੋ ਰਿਹਾ ਹੈ। ਉਨ੍ਹਾਂ ਦੀ ਸਰਕਾਰ 3 ਨਵੇਂ ਖੇਤੀ ਕਾਨੂੰਨਾਂ ਦੇ ਲਾਭ ਕਿਸਾਨਾਂ ਦੇ ਇਕ ਹਿੱਸੇ ਨੂੰ ਸਮਝਾਉਣ ਵਿੱਚ ਅਸਫਲ ਰਹੀ ਹੈ।

ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਤੇ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਇਸ ਸਬੰਧੀ ਬਿੱਲ ਲਿਆਂਦਾ ਜਾਵੇਗਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ