ਵਿਜੀਲੈਂਸ ਦੀ ਵੱਡੀ ਕਾਰਵਾਈ : SHO ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

0
923

ਮੋਗਾ, 6 ਅਕਤੂਬਰ | ਮੋਗਾ ਅਧੀਨ ਪੈਂਦੇ ਪਿੰਡ ਧਰਮਕੋਟ ਵਿਖੇ ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੇ SHO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਸੂਤਰਾਂ ਅਨੁਸਾਰ SHO ਗੁਰਦੀਪ ਭੁੱਲਰ ਟਰਾਲੀ ਚੋਰੀ ਦੇ ਮਾਮਲੇ ਵਿੱਚ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਦਾ ਸੌਦਾ 10 ਹਜ਼ਾਰ ਰੁਪਏ ‘ਚ ਤੈਅ ਹੋਇਆ ਸੀ। ਉਕਤ ਕਾਰਵਾਈ ਸਾਬਕਾ ਸਰਪੰਚ ਨੂਰਪੁਰ ਹਕੀਮਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਫਿਲਹਾਲ ਵਿਜੀਲੈਂਸ ਨੇ ਇੰਸਪੈਕਟਰ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।