ਰੂਪਨਗਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਮਨਦੀਪ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਹੁਸੈਨਪੁਰ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਭਰਾ ਅਸ਼ਵਿੰਦਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਖਰੜ ਤੋਂ ਆਪਣੇ ਘਰ ਨੂੰ ਆ ਰਹੇ ਸੀ। ਜਦੋਂ ਉਹ ਸੌਲਖੀਆਂ ਹਵੇਲੀ ਕੋਲ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਅਤੇ ਉਸ ਦਾ ਭਰਾ ਮੋਟਰਸਾਈਕਲ ਸਮੇਤ ਡਿੱਗ ਪਏ।

ਹਾਦਸੇ ਵਿਚ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਜਦਕਿ ਭਰਾ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ, ਜੋ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਸੀ, ਜਿਸ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ।