ਜਲੰਧਰ-ਪਠਾਨਕੋਟ ਹਾਈਵੇ ’ਤੇ ਬੱਸ ਨੇ ਮਾਰੀ ਬਾਈਕ ਸਵਾਰਾਂ ਨੂੰ ਭਿਆਨਕ ਟੱਕਰ; 2 ਦੋਸਤਾਂ ਦੀ ਦਰਦਨਾਕ ਮੌਤ

0
1010

ਹੁਸ਼ਿਆਰਪੁਰ/ਮੁਕੇਰੀਆਂ, 24 ਨਵੰਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ-ਪਠਾਨਕੋਟ ਰਾਜ ਮਾਰਗ ’ਤੇ ਪੇਪਰ ਮਿੱਲ ਮੁਕੇਰੀਆਂ ਨੇੜੇ ਦੇਰ ਰਾਤ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਦੋਸਤਾਂ ਦੀ ਮੌਤ ਹੋ ਗਈ। ਬੱਸ ਚਾਲਕ ਹਾਦਸੇ ਵਾਲੀ ਜਗ੍ਹਾ ਤੋਂ ਬੱਸ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਬੱਸ ਚਾਲਕ ਨੂੰ ਹੁਸ਼ਿਆਰਪੁਰ-ਟਾਂਡਾ ਚੌਕ ’ਤੇ ਕਾਬੂ ਕਰ ਲਿਆ। ਉਥੇ ਮੁਕੇਰੀਆਂ ਪੁਲਿਸ ਨੇ ਦੋਵਾਂ ਦੋਸਤਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ASI ਸੁਖਦੇਵ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਮੋਹਿਤ (26) ਵਾਸੀ ਮੁਸਾਹਿਬਪੁਰ ਥਾਣਾ ਮੁਕੇਰੀਆਂ ਜੋ ਪੇਪਰ ਮਿੱਲ ਦੇ ਨਜ਼ਦੀਕ ਕਿਸੇ ਟਰਾਂਸਪੋਰਟ ’ਚ ਅਕਾਊਂਟੈਂਟ ਸੀ। ਦੇਰ ਰਾਤ ਆਪਣਾ ਕੰਮ ਖਤਮ ਕਰਕੇ ਦੋਸਤ ਸੂਰਜ (22) ਵਾਸੀ ਵਾਰਡ ਨੰ. 11, ਨਹਿਰ ਕਾਲੋਨੀ ਮੁਕੇਰੀਆਂ ਨਾਲ ਘਰੋਂ ਨਿਕਲੇ ਸਨ। ਰਸਤੇ ਵਿਚ ਪੇਪਰ ਮਿੱਲ ਨੇੜੇ ਪੁੱਜਣ ’ਤੇ ਪਠਾਨਕੋਟ ਸਾਈਡ ਤੋਂ ਆ ਰਹੀ ਹਰਿਆਣਾ ਨੰਬਰ ਬੱਸ ਦੀ ਲਪੇਟ ਵਿਚ ਆਉਣ ਨਾਲ ਦੋਵਾਂ ਦੋਸਤਾਂ ਦੀ ਮੌਤ ਹੋ ਗਈ।

ਇਸ ਸਬੰਧੀ ਮ੍ਰਿਤਕ ਮੋਹਿਤ ਦੇ ਚਾਚਾ ਪ੍ਰਮੋਦ ਕੁਮਾਰ ਨੇ ਕਿਹਾ ਕਿ ਮੋਹਿਤ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ 15 ਸਾਲ ਪਹਿਲਾਂ ਮੌਤ ਹੋ ਗਈ ਸੀ। ਪ੍ਰਮੋਦ ਉਨ੍ਹਾਂ ਕੋਲ ਹੀ ਰਹਿ ਰਿਹਾ ਸੀ। ਉਥੇ ਦੂਜੇ ਪਾਸੇ ਸੂਰਜ ਦੇ ਭਰਾ ਨਰੇੇਸ਼ ਨੇ ਦੱਸਿਆ ਕਿ ਉਸ ਦੇ ਭਰਾ ਨੇ ਵਿਦੇਸ਼ ’ਚ ਪੜ੍ਹਾਈ ਕਰਨ ਲਈ ਜਾਣਾ ਸੀ।