ਬਿਕਰਮ ਮਜੀਠੀਆ ਤੋਂ SIT ਵੱਲੋਂ 5 ਘੰਟੇ ਪੁੱਛਗਿੱਛ : ਬਾਹਰ ਆਉਂਦੇ ਬੋਲੇ – ਮੈਂ ਕੇਸ ਤੋਂ ਡਰਨ ਵਾਲਾ ਨਹੀਂ, ਹੱਕ-ਸੱਚ ਦੀ ਲੜਾਈ ਲੜਨੀ ਪੈਂਦੀ ਹੈ

0
1499

ਪਟਿਆਲਾ, 30 ਦਸੰਬਰ | ਅੱਜ ਬਿਕਰਮ ਮਜੀਠੀਆ ਦੀ ਮੁੜ ਪੇਸ਼ੀ ਹੋਈ। ਮਜੀਠੀਆਂ ਤੋਂ ਐਸਆਈਟੀ ਵੱਲੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਮਜੀਠੀਆ ਐਸਆਈਈ ਚੇਅਰਮੈਨ-ਕਮ-ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਦਫਤਰ ਪੁੱਜੇ। ਜਿਥੇ ਕਰੀਬ 4 ਵਜੇ ਤਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਪੇਸ਼ੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਕਿਹਾ ਕਿ SIT ਅੱਗੇ ਅੱਜ ਪੰਜਵੀਂ ਵਾਰ ਪੇਸ਼ ਹੋਇਆ ਹਾਂ, ਕੇਸ ਤੋਂ ਮੈਂ ਡਰਨ ਵਾਲਾ ਨਹੀਂ ਹਾਂ। ਹੱਕ ਤੇ ਸੱਚ ਦੀ ਲੜਾਈ ਲੜਨੀ ਪੈਂਦੀ ਹੈ ਤੇ ਅਸੀਂ ਤਿਆਰ ਹਾਂ।

ਦੱਸ ਦਈਏ ਕਿ ਡਰੱਗ ਕੇਸ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 30 ਦਸੰਬਰ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ। ਇਸ ਸਬੰਧੀ ਮਜੀਠੀਆ ਤੋਂ ਕਮੇਟੀ ਦੇ ਚੇਅਰਮੈਨ-ਕਮ-ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ 18 ਦਸੰਬਰ ਨੂੰ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੂੰ 27 ਦਸੰਬਰ ਨੂੰ ਕਮੇਟੀ ਅੱਗੇ ਮੁੜ ਪੇਸ਼ ਹੋਣ ਲਈ ਦੂਜਾ ਸੰਮਨ ਜਾਰੀ ਕੀਤਾ ਗਿਆ ਸੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)