&NewLine;<p class&equals;"wp-block-paragraph"><strong>ਸੁਲਤਾਨਪੁਰ ਲੋਧੀ &vert;<&sol;strong> ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਜਪਾ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦੇ ਤੋਂ ਕਿਉਂ ਭੱਜ ਗਈ ਹੈ। ਸਰਦਾਰਨੀ ਹਰਸਿਮਰਤ ਬਾਦਲ ਇਥੇ ਸੁਰਜੀਤ ਫਾਊਂਸ਼ਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ ਔਰਤਾਂ ਵੱਲੋਂ ਆਪਣੀਆਂ ਭੈਣਾਂ ਵਾਸਤੇ ਅੱਜ ਦੀ ਦੁਨੀਆਂ ਬੇਹਤਰ ਬਣਾਉਣ ਲਈ ਬੀਤੇ ਸਮੇਂ ਵਿਚ ਦਿੱਤੀਆਂ ਸ਼ਹਾਦਤਾਂ ਦਾ ਗਿਆਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ- ਕੇਂਦਰ ਸਰਕਾਰ ਪੰਜਾਬੀਆਂ ਨੂੰ ਜਵਾਬ ਦੇਣ ਕਿ ਉਹ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਆਪਣੇ ਐਲਾਨ ਤੋਂ ਪਿੱਛੇ ਕਿਉਂ ਹਟੇ ਹਨ। ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇਸਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਜਿਸ ਨਾਲ ਦੁਨੀਆਂ ਭਰ ਵਿਚ ਬੈਠੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਦਾਰਨੀ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਪ੍ਰੋ&period; ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮ ਰੋਕ ਕੇ ਸਿੱਖ ਕੌਮ ਨਾਲ ਧੋਖਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਦਿੱਲੀ &&num;8216&semi;ਚ ਆਪ ਸਰਕਾਰ ਪਿਛਲੇ ਇਕ ਸਾਲ ਤੋਂ ਪ੍ਰੋ&period; ਭੁੱਲਰ ਦੀ ਰਿਹਾਈ ਰੋਕਣ ਵਾਸਤੇ ਬਹਾਨੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਪੰਜਾਬ ਦੀ ਆਪ ਸਰਕਾਰ ਨੇ ਬੰਦੀ ਸਿੰਘ ਗੁਰਮੀਤ ਸਿੰਘ ਇੰਜੀਨੀਅਰ ਨੂੰ ਸਮਾਜ ਲਈ ਖ਼ਤਰਾ ਦੱਸਣ ਵਾਲੀ ਰਿਪੋਰਟ ਭੇਜੀ ਜਿਸ ਨਾਲ ਉਹਨਾਂ ਦੀ ਰਿਹਾਈ ਰੁਕ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ&comma; ਸੁਲਤਾਨਪੁਰ ਲੋਧੀ ਤੋਂ ਕੈਪਟਨ ਹਰਮਿੰਦਰ ਸਿੰਘ ਅਤੇ ਇੰਜ&period; ਸਵਰਨ ਸਿੰਘ ਵੀ ਹਾਜ਼ਰ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;