ਗੋਆ | ਭਾਜਪਾ ਨੇਤਾ ਤੇ ਟਿਕਟਾਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਹੋ ਗਈ ਹੈ। ਉਹਨਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਹੈ। ਸੋਨਾਲੀ ਨੇ ਭਾਰਤੀ ਜਨਤਾ ਪਾਰਟੀ ਵਲੋਂ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ। ਪਰ ਉਹ ਇਹ ਚੋਣ ਜਿੱਤਣ ਵਿਚ ਅਸਫਲ ਰਹੀ ਸੀ। ਇਸ ਤੋਂ ਬਾਅਦ ਭਾਜਪਾ ਨੇ ਹਰਿਆਣਾ ਇਕਾਈ ਨੇ ਵੀ ਉਨ੍ਹਾਂ ਨੂੰ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ। ਸੋਨਾਲੀ ਦੇ ਪਤੀ ਸੰਜੇ ਫੋਗਾਟ ਦਾ ਵੀ ਸਾਲ 2016 ‘ਚ ਦਿਹਾਂਤ ਹੋ ਗਿਆ ਸੀ।
ਸੋਨਾਲੀ ਨੇ ਛੋਟੇ ਪਰਦੇ ਦੇ ਕਈ ਸੀਰੀਅਲਾਂ ‘ਚ ਕੰਮ ਕੀਤਾ ਹੈ। ਸੋਨਾਲੀ ਫੋਗਾਟ ਨੇ ਸੋਮਵਾਰ ਰਾਤ ਨੂੰ ਹੀ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਇਕ ਵੀਡੀਓ ਪੋਸਟ ਕੀਤਾ। ਤੁਹਾਨੂੰ ਦੱਸ ਦੇਈਏ ਕਿ Tiktok ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਮਸ਼ਹੂਰ ਸੋਨਾਲੀ ਨੇ ਰਿਐਲਿਟੀ ਸ਼ੋਅ ਬਿੱਗ ਬੌਸ ਦੇ 14ਵੇਂ ਐਡੀਸ਼ਨ ‘ਚ ਹਿੱਸਾ ਲਿਆ ਸੀ।
ਸੋਨਾਲੀ ਫੋਗਾਟ ਦੋ ਸਾਲ ਪਹਿਲਾਂ ਜੂਨ ਮਹੀਨੇ ‘ਚ ਕੋਰੋਨਾ ਦੇ ਦੌਰ ‘ਚ ਉਸ ਸਮੇਂ ਸੁਰਖੀਆਂ ‘ਚ ਆਈ ਸੀ, ਜਦੋਂ ਉਸ ਨੇ ਮੰਡੀ ਵਰਕਰ ਦੀ ਕੁੱਟਮਾਰ ਕੀਤੀ ਸੀ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਵੀਡੀਓ ਵਿੱਚ ਉਹ ਹਿਸਾਰ ਮਾਰਕੀਟ ਕਮੇਟੀ ਦੇ ਸਕੱਤਰ ਸੁਲਤਾਨ ਸਿੰਘ ਦੀ ਕੁੱਟਮਾਰ ਕਰਦੀ ਨਜ਼ਰ ਆ ਰਹੀ ਸੀ।