ਜਲੰਧਰ (ਸਹਿਜ ਜੁਨੇਜਾ) | ਗੈਂਗਸਟਰ ਦੇ ਨਾਂ ‘ਤੇ ਲੀਡਰਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਜਲੰਧਰ ਦੇ ਸਾਬਕਾ ਐਮਐਲਏ ਅਤੇ ਬੀਜੇਪੀ ਲੀਡਰ ਕ੍ਰਿਸ਼ਨ ਦੇਵ ਭੰਡਾਰੀ ਤੋਂ ਫਿਰੌਤੀ ਮੰਗੀ ਗਈ ਹੈ।
ਕੇਡੀ ਭੰਡਾਰੀ ਨੇ ਪੰਜਾਬੀ ਬੁਲੇਟਿਨ ਨਾਲ ਗੱਲ ਕਰਦਿਆਂ ਫੋਨ ‘ਤੇ ਦੱਸਿਆ ਕਿ ਸ਼ਨੀਵਾਰ ਨੂੰ ਉਨ੍ਹਾਂ ਨੂੰ ਫਿਰੌਤੀ ਲਈ ਫੋਨ ਆਇਆ ਸੀ। ਫੋਨ ਕਰਨ ਵਾਲਾ ਆਪਣੇ ਆਪ ਨੂੰ ਕੈਨੇਡਾ ਤੋਂ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਦੱਸ ਰਿਹਾ ਸੀ। ਫੋਨ ‘ਤੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ।
ਸਿੱਧੂ ਮੂਸੇਵਾਲਾ ਦੇ ਮਰਡਰ ਦੀ ਜੁੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਇਸ ਤੋਂ ਬਾਅਦ ਪੰਜਾਬ ਵਿੱਚ ਵਪਾਰੀਆਂ ਤੇ ਲੀਡਰਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਆਮ ਹੀ ਹੋ ਗਿਆ।
ਕੇ.ਡੀ ਭੰਡਾਰੀ ਨੇ ਕਿਹਾ- ਕਈ ਅਲੱਗ-ਅਲੱਗ ਨੰਬਰਾਂ ਤੋਂ ਕਾਲ ਆਈ ਅਤੇ 5 ਲੱਖ ਰੁਪਏ ਮੰਗੇ ਗਏ।
ਜਲੰਧਰ ਦੇ DCP ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ 25 ਜੂਨ ਸ਼ਾਮ ਨੂੰ ਫੋਨ ਕਾਲ ਆਈ ਸੀ ਅਤੇ 5 ਲੱਖ ਮੰਗੇ ਗਏ ਸਨ। ਜਾਂਚ ਤੋਂ ਬਾਅਦ ਕੈਨੇਡਾ ਵਿੱਚ ਰਹਿਣ ਵਾਲੇ ਜਤਿੰਦਰ ਸਿੰਘ ਸੋਨੂੰ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ।
(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )