ਭਾਜਪਾ ਲੀਡਰ ਮਨੋਰੰਜਨ ਕਾਲੀਆ ਦਾ ਘਰ ਘੇਰਣ ਜਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਚਲਾਈਆਂ ਡਾਂਗਾਂ, ਵੋਖੋ ਵੀਡੀਓ

0
2117

ਜਲੰਧਰ | ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਗੁੱਸਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਕਿਸਾਨਾਂ ਨੇ ਅੱਜ ਮਨੋਰੰਜਨ ਕਾਲੀਆ ਦਾ ਘਰ ਘੇਰਣ ਦਾ ਐਲਾਨ ਕੀਤਾ ਸੀ।

ਬੀਜੇਪੀ ਲੀਡਰ ਮਨੋਰੰਜਨ ਕਾਲੀਆ ਦੇ ਘਰ ਵੱਲ ਵੱਧ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਕਿਸਾਨ ਫਿਰ ਵੀ ਜਦੋਂ ਮਨੋਰੰਜਨ ਕਾਲੀਆ ਦੇ ਘਰ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਲਾਠੀਚਾਰਜ ਕਰਕੇ ਕਿਸਾਨਾਂ ਨੂੰ ਰੋਕਿਆ।

ਪੁਲਿਸ ਦੀ ਲਾਠੀਚਾਰਜ ਵਿੱਚ ਕਈ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ। ਕਈ ਕਿਸਾਨਾਂ ਨੂੰ ਸੱਟਾਂ ਵੀ ਲੱਗੀਆਂ।

ਪੁਲਿਸ ਵੱਲੋਂ ਕਿਸਾਨਾਂ ‘ਤੇ ਡਾਂਗਾਂ ਵਰਾਏ ਜਾਣ ਤੋਂ ਬਾਅਦ ਬੀਜੇਪੀ ਖਿਲਾਫ ਨਾਅਰੇਬਾਜੀ ਕਰ ਰਹੇ ਕਿਸਾਨਾਂ ਨੇ ਕੈਪਟਨ ਸਰਕਾਰ ਦੇ ਖਿਲਾਫ ਵੀ ਨਾਰੇਬਾਜੀ ਕੀਤੀ।