ਨਵੀਂ ਦਿੱਲੀ : ਭਾਜਪਾ ਆਗੂ ਆਰ.ਪੀ.ਸਿੰਘ ਨੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਭਲਕੇ ਯਾਨੀ ਬੰਦੀ ਛੋੜ ਦਿਵਸ ਹੈ ਪਰ ਸਿੱਖ ਕਈ ਸਾਲਾਂ ਦੀਆਂ ਜੇਲ੍ਹਾਂ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ।

ਇਸ ਮੌਕੇ ਉਨ੍ਹਾਂ ਟਵੀਟ ਸਾਂਝਾ ਕਰਦਿਆਂ ਲਿਖਿਆ, ”ਦੀਵਾਲੀ ਵਾਲੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ‘ਚੋਂ ਆਪਣੇ ਨਾਲ 52 ਰਾਜਿਆਂ ਦੀ ਰਿਹਾਈ ਕਰਵਾਈ ਸੀ ਅਤੇ ਸਿੱਖ ਇਸ ਦਿਨ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ। ਅੱਜ ਸਿੱਖ ਆਪਣੀ ਬਣਦੀ ਸਜ਼ਾ ਭੁਗਤਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ, ਮੈਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਉਨ੍ਹਾਂ ਦੀ ਜਲਦ ਰਿਹਾਈ ਦੀ ਅਪੀਲ ਕਰਦਾ ਹਾਂ।”