ਕਰਤਾਰਪੁਰ ਕੋਰੀਡੋਰ ਖੁੱਲ੍ਹਣ ‘ਤੇ BJP ਆਗੂਆਂ ਨੇ ਵੰਡੇ ਲੱਡੂ, ਕਿਸਾਨਾਂ ਨੇ ਲਾਏ ਭਾਜਪਾ ਮੁਰਦਾਬਾਦ ਦੇ ਨਾਅਰੇ

0
638

ਗੁਰਦਾਸਪੁਰ (ਜਸਵਿੰਦਰ ਬੇਦੀ) | ਕਰਤਾਰਪੁਰ ਕੋਰੀਡੋਰ ਖੁੱਲ੍ਹਣ ਤੋਂ ਬਾਅਦ ਗੁਰਦਾਸਪੁਰ ਵਿੱਚ BJP ਦੇ ਆਗੂਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਸੀ, ਇਸੇ ਦੌਰਾਨ ਕੁਝ ਨੌਜਵਾਨਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਤੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਹਰੇ ਲਾਉਣੇ ਸ਼ੁਰੂ ਕਰ ਦਿੱਤੇ।

ਭਾਜਪਾ ਵਰਕਰ ਅਤੇ ਕਿਸਾਨ ਆਗੂ ਆਹਮੋ-ਸਾਹਮਣੇ ਹੋ ਗਏ। ਹਾਲਾਤ ਵਿਗੜਦਾ ਦੇਖ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।

ਇਸ ਮੌਕੇ ਭਾਜਪਾ ਵਰਕਰਾਂ ਨੇ ਕਿਹਾ ਕਿ ਕਰੀਬ 2 ਸਾਲ ਬਾਅਦ ਸ੍ਰੀ ਕਰਤਾਰਪੁਰ ਕੋਰੀਡੋਰ ਖੁੱਲ੍ਹਾ ਹੈ, ਜਿਸ ਦੀ ਖੁਸ਼ੀ ਵਿੱਚ ਅਸੀਂ ਲੱਡੂ ਵੰਡ ਰਹੇ ਸੀ ਪਰ ਕਿਸਾਨਾਂ ਨੇ ਆ ਕੇ ਭਾਜਪਾ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।

ਉਨ੍ਹਾਂ ਕਿਹਾ ਕਿ ਇਹ ਜੋ ਕਿਸਾਨੀ ਦੇ ਨਾਅਰੇ ਲਗਾ ਰਹੇ ਹਨ, ਇਹ ਕਿਸਾਨ ਨਹੀਂ ਹਨ। ਇਹ ਲੋਕ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਭਾਈਚਾਰੇ ਵਿੱਚ ਕਦੀ ਵੀ ਫੁੱਟ ਨਹੀਂ ਪਈ ਤੇ ਨਾ ਹੀ ਫੁੱਟ ਪਏਗੀ।

ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਭਾਜਪਾ ਵਾਲਿਆਂ ਨੂੰ ਪੁੱਛਣਾ ਬਣਦਾ ਹੈ ਕਿ ਇਹ ਕਿਸ ਗੱਲ ਦੀ ਖੁਸ਼ੀ ਮਨਾ ਰਹੇ ਹਨ, ਸਾਡਾ ਤਾਂ ਇਕੋ-ਇਕ ਕਿਸਾਨੀ ਅੰਦੋਲਨ ਹੈ, ਜਿੰਨੀ ਦੇਰ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਓਨੀ ਦੇਰ ਅਸੀਂ ਪੂਰੇ ਦੇਸ਼ ਵਿੱਚ ਭਾਜਪਾ ਦਾ ਵਿਰੋਧ ਕਰਾਂਗੇ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਕੋਰੀਡੋਰ ਖੁੱਲ੍ਹਣ ਦੀ ਸਭ ਤੋਂ ਵੱਧ ਖੁਸ਼ੀ ਸਿੱਖ ਸੰਗਤ ਨੂੰ ਹੋਣੀ ਚਾਹੀਦੀ ਹੈ ਪਰ ਇਸ ਨੂੰ ਲੈ ਕੇ ਭਾਜਪਾ ਨੇ ਕਿੰਨੀ ਵਾਰ ਲੱਡੂ ਵੰਡਣੇ ਹਨ। ਇਕ ਵਾਰ ਪ੍ਰਧਾਨ ਮੰਤਰੀ ਆ ਕੇ ਉਦਘਾਟਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਸਿਆਸੀ ਜ਼ਮੀਨ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ