ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਵੱਡਾ ਬਿਆਨ : ਪੰਜਾਬ ‘ਚ BJP ਕਿਸੇ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ, ਆਪਣੇ ਦਮ ‘ਤੇ ਲੜੇਗੀ ਚੋਣਾਂ

0
419

ਨਵੀਂ ਦਿੱਲੀ, 3 ਦਸੰਬਰ | ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਭਾਜਪਾ ਸੂਬੇ ਦੇ ਸਥਾਨਕ ਲੋਕਲ ਬਾਡੀਜ਼ ਤੇ ਲੋਕ ਸਭਾ ਚੋਣਾਂ ਸਣੇ ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗੀ ਤੇ ਜਿੱਤ ਹਾਸਲ ਕਰੇਗੀ।

ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਆਪਣੀ ਗਲੀ, ਮੁਹੱਲੇ ਤੇ ਆਲੇ-ਦੁਆਲੇ ਦੇ ਲੋਕਾਂ ਦੀ ਸੇਵਾ ਕਰਨ, ਉਨ੍ਹਾਂ ਦੇ ਦੁੱਖ-ਸੁੱਖ ਵਿਚ ਸਾਥ ਦੇਣ। ਜੇਕਰ ਪੰਜਾਬ ਸਰਕਾਰ ਜਾਂ ਪ੍ਰਸ਼ਾਸਨ ਨਹੀਂ ਸੁਣਦਾ ਤਾਂ ਧਰਨਾ ਦੇਣ ਤੋਂ ਗੁਰੇਜ਼ ਨਾ ਕਰਨ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਦੱਸਣ ਤਾਂ ਕਿ ਉਨ੍ਹਾਂ ਨੂੰ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਂ ਪ੍ਰਤੀ ਬਹੁਤ ਹਮਦਰਦੀ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਸਿੱਖਾਂ ਲਈ ਜੋ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਉਹ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਭਾਜਪਾ ਦਾ ਸਾਥ ਦੇਵੇਗੀ ਤੇ ਨਗਰ ਨਿਗਮ ਚੋਣਾਂ ਤੋਂ ਬਾਅਦ ਲੁਧਿਆਣਾ ਸਮੇਤ 5 ਨਗਰ ਨਿਗਮਾਂ ਵਿਚ ਭਾਜਪਾ ਦੇ ਮੇਅਰ ਹੋਣਗੇ।