ਲੁਧਿਆਣਾ | ਇਕ ਸ਼ੋਕ ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ। ਜਦ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਹੀ ਹੱਤਿਆਵਾਂ ਦਾ ਦੌਰ ਜਾਰੀ ਹੈ ਅਤੇ ਸਿਰਫ਼ ਮੁੱਖ ਮੰਤਰੀ ਵੱਲੋਂ ਘਿਸਿਆ ਪਿਟਿਆ ਟਵੀਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਵਿੱਚ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕੋਟਕਪੂਰੇ ‘ਚ ਡੇਰਾ ਪ੍ਰੇਮੀ ਦੀ ਹੱਤਿਆ ਦੀ ਘਟਨਾ ‘ਤੇ ਬੋਲਦੇ ਹੋਏ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜੇਕਰ ਕਿਸੇ ਵਿਅਕਤੀ ‘ਤੇ ਕੋਈ ਕੇਸ ਚੱਲ ਰਿਹਾ ਤਾਂ ਕਾਨੂੰਨ ਕਿਸੇ ਵੀ ਵਿਅਕਤੀ ਨੂੰ ਇਹ ਇਜਾਜ਼ਤ ਨਹੀਂ ਦਿੰਦਾ ਕਿ ਕੋਈ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਵੇ।