ਅੰਮ੍ਰਿਤਸਰ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਅੰਤਿਮ ਸੰਸਕਾਰ ਮੌਕੇ ਪੁੱਜੀ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੀ ਮਹਿਲਾ ਨੇਤਾ ਨੇ ਕਿਹਾ ਕਿ ਸਾਡੇ ਬਹੁਤ ਹੀ ਅਜ਼ੀਜ਼ ਨੇਤਾ ਸੁਧੀਰ ਸੂਰੀ ਨੂੰ ਅੱਤਵਾਦੀਆਂ ਨੇ ਸ਼ਹੀਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਨੂੰ ਕਿਹਾ ਹੈ ਕਿ ਹਰ ਨੇਤਾ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।

ਉਨ੍ਹਾਂ ਇਹ ਵੀ ਕਿਹਾ ਕਿ ਹਿੰਦੂਆਂ ਨੂੰ ਵੀ ਇਕਜੁੱਟ ਹੋਣ ਦੀ ਲੋੜ ਹੈ। ਪੱਤਰਕਾਰਾਂ ਵਲੋਂ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ ਵਲੋਂ ਸੋਸ਼ਲ਼ ਮੀਡੀਆ ਉਤੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਨੂੰ 10 ਲੱਖ ਰੁਪਏ ਇਨਾਮ ਦੇਣ ਤੇ ਸੋਸ਼ਲ ਮੀਡੀਆ ‘ਤੇ ਦਿੱਤੇ ਜਾ ਰਹੇ ਭੜਕਾਊ ਬਿਆਨਾਂ ਉਤੇ ਪੁੱਛੇ ਸਵਾਲ ‘ਤੇ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਗੁਰਪਤਵੰਤ ਪੰਨੂੰ ਵਿਦੇਸ਼ ਬੈਠ ਕੇ ਗੱਲਾਂ ਕਰਨ ਜੋਗਾ ਹੈ।
ਜੇ ਪੰਨੂੰ ਨੇ ਸਚਮੁੱਚ ਹੀ ਆਪਣੀ ਮਾਂ ਦਾ ਦੁੱਧ ਪੀਤਾ ਹੈ ਤਾਂ ਸਾਡੇ ਨਾਲ ਅੰਮ੍ਰਿਤਸਰ ਆ ਕੇ ਗੱਲ ਕਰੇ।