ਚੰਡੀਗੜ੍। ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਪੰਜਾਬ ਵਿਚ ‘ਅਪਰੇਸ਼ਨ ਲੋਟਸ’ ਦਾ ਇਲਜ਼ਾਮ ਲਾਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।
ਇਸ ਤੋਂ ਇਲਾਵਾ ਈਡੀ ਤੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਡੇਗਣ ਲਈ 1375 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।