ਚੰਡੀਗੜ੍ਹ, 4 ਮਾਰਚ | ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ-ਕਾਂਗਰਸ ਗਠਜੋੜ ਦੇ ਉਮੀਦਵਾਰਾਂ ਵਿਚਾਲੇ ਸਿੱਧਾ ਮੁਕਾਬਲਾ ਹੈ। ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ 28 ਫਰਵਰੀ ਨੂੰ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਸਨ।
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਬੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਕਾਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਗਠਜੋੜ ਦੀ ਉਮੀਦਵਾਰ ਨਿਰਮਲਾ ਦੇਵੀ ਅਤੇ ਭਾਜਪਾ ਉਮੀਦਵਾਰ ਰਜਿੰਦਰ ਸ਼ਰਮਾ ਵਿਚਕਾਰ ਮੁਕਾਬਲਾ ਹੈ।ਚੰਡੀਗੜ੍ਹ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ‘ਚ ਸੀਨੀਅਰ ਡਿਪਟੀ ਮੇਅਰ ਦੀ ਚੋਣ ‘ਚ ਭਾਜਪਾ ਦੇ ਕੁਲਜੀਤ ਸੰਧੂ ਨੇ ਜਿੱਤ ਦਰਜ ਕੀਤੀ ਹੈ।