ਦਰਦਨਾਕ : ਬਲੈਰੋ ਨੇ ਬਾਈਕ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ, ਇਕੋ ਪਰਿਵਾਰ ਦੇ 3 ਜੀਆਂ ਦੀ ਗਈ ਜਾਨ

0
502

ਅੰਮ੍ਰਿਤਸਰ | ਅੱਜ ਇਕ ਦਰਦਨਾਕ ਹਾਦਸਾ ਫਤਿਹਗੜ੍ਹ ਚੂੜ੍ਹੀਆਂ ਤੋਂ ਅੰਮ੍ਰਿਤਸਰ ਰੋਡ ‘ਤੇ ਪੈਂਦੇ ਪਿੰਡ ਬੀਰਬਲਪੁਰ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਬਲੈਰੋ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਬਾਈਕ ‘ਤੇ ਸਵਾਰ ਮਨਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਆਜਮਪੁਰਾ, ਗੁਰਦਾਸਪੁਰ ਜੋ ਆਪਣੀ ਪਤਨੀ ਮਨਜੀਤ ਕੌਰ, ਪੁੱਤਰ ਨੂਰਜੀਤ ਸਿੰਘ (4), ਧੀ ਪ੍ਰੀਤ ਕੌਰ (8) ਨਾਲ ਅੰਮ੍ਰਿਤਸਰ ਤੋਂ ਆ ਰਹੇ ਸਨ ਜਦੋਂ ਉਹ ਪਿੰਡ ਬੀਰਬਲਪੁਰਾ ਨੇੜੇ ਪਹੁੰਚੇ ਤਾਂ ਪਿੱਛੇ ਆ ਰਹੀ ਤੇਜ਼ ਰਫਤਾਰ ਬਲੈਰੋ ਨੇ ਉਨ੍ਹਾਂ ਨੂੰ ਦਰੜ ਦਿੱਤਾ।

ਜਦੋਂਕਿ ਮਨਜੀਤ ਕੌਰ ਪਤਨੀ ਮਨਜੀਤ ਸਿੰਘ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ । ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮਜੀਠਾ ਦੀ ਪੁਲਿਸ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਫਰਾਰ ਡਰਾਈਵਰ ਨੂੰ ਵੀ ਜਲਦ ਹੀ ਫੜ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।