ਲੁਧਿਆਣਾ ਦੇ ਲੰਡਾ ਪਿੰਡ ‘ਚ ਬੇਅਦਬੀ : ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ’ਚ ਖਿਲਾਰੇ, ਦੇਖੋ ਪੂਰੀ ਵੀਡੀਓ

0
358

ਲੁਧਿਆਣਾ/ਰਾੜਾ ਸਾਹਿਬ, 5 ਦਸੰਬਰ | ਇਥੋਂ ਇਕ ਹੋਰ ਬੇਅਦਬੀ ਦੀ ਖਬਰ ਸਾਹਮਣੇ ਆਈ ਹੈ। ਥਾਣਾ ਦੋਰਾਹਾ ਨੇੜੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ’ਚ ਗੁਰਦੀਪ ਸਿੰਘ (38) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਲੰਡਾ, ਥਾਣਾ ਦੋਰਾਹਾ ਨੂੰ ਗ੍ਰਿਫ਼ਤਾਰ ਕੀਤਾ ਹੈ। ਬੇਅਦਬੀ ਦੀ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਮੁਲਜ਼ਮ ਦੀ ਕਿਸੇ ਵੱਲੋਂ ਬੇਅਦਬੀ ਕਰਦੇ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ।

ਵੇਖੋ ਵੀਡੀਓ

https://www.facebook.com/punjabibulletin/videos/702830201798819

ਇਸ ਮੰਦਭਾਗੀ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਨੌਜਵਾਨਾਂ ਨੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ’ਤੇ ਥਾਣਾ ਮੁਖੀ ਵਿਜੇ ਕੁਮਾਰ ਤੇ ਥਾਣੇਦਾਰ ਸਿਕੰਦਰ ਰਾਜ ਸਿੰਘ ਵੱਲੋਂ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਵਾਸੀ ਦੋਰਾਹਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਦੋਰਾਹਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਵੇਖੋ ਵੀਡੀਓ 

https://www.facebook.com/punjabibulletin/videos/702830201798819