ਫਾਜ਼ਿਲਕਾ, 12 ਦਸੰਬਰ | ਜਾਇਦਾਦ ਨੂੰ ਲੈ ਕੇ ਪਰਿਵਾਰ ‘ਚ ਝਗੜਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦੱਸਿਆ ਕਿ ਉਸ ਦੇ ਆਪਣੇ ਹੀ ਭਰਾ ਦੇ ਪਰਿਵਾਰ ਵਾਲਿਆਂ ਨੇ ਉਸ ਨਾਲ ਝਗੜਾ ਕੀਤਾ ਅਤੇ ਉਸ ‘ਤੇ ਇੱਟਾਂ-ਰੋੜੇ ਮਾਰ ਕੇ ਘਰੋਂ ਬਾਹਰ ਸੁੱਟ ਦਿੱਤਾ।
ਘਟਨਾ ਪਿੰਡ ਜਾਟਵਾਲੀ ਦੀ ਹੈ। ਰਾਜੂ ਸਿੰਘ ਨੇ ਦੱਸਿਆ ਕਿ ਜਾਇਦਾਦ ਨੂੰ ਲੈ ਕੇ ਉਸ ਨੂੰ ਅਤੇ ਉਸ ਦੇ ਭਰਾ ਮੱਖਣ ਸਿੰਘ ਨੂੰ ਕੁੱਟਮਾਰ ਕਰ ਕੇ ਘਰੋਂ ਕੱਢ ਦਿੱਤਾ ਗਿਆ। ਉਸ ਨੇ ਦੱਸਿਆ ਕਿ ਘਰ ਦੇ ਤਿੰਨ ਹਿੱਸੇ ਹੋਣੇ ਹਨ, ਜੋ ਕਿ ਅਜੇ ਹੋਣੇ ਬਾਕੀ ਹਨ।
ਇਸ ਤੋਂ ਪਹਿਲਾਂ ਹੀ ਉਸ ਦੇ ਛੋਟੇ ਭਰਾ ਅਤੇ ਉਸ ਦੀ ਪਤਨੀ ਨੇ ਵਿਵਾਦ ਖੜ੍ਹਾ ਕਰ ਦਿੱਤਾ ਤੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।