ਮਾਨਸਾ, 10 ਅਕਤੂਬਰ | ਪਿੰਡ ਭੰਮੇ ਕਲਾਂ ‘ਚ ਬੁੱਧਵਾਰ ਦੇਰ ਰਾਤ ਰੰਜਿਸ਼ ਕਾਰਨ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਸਿਰ ‘ਤੇ ਡੰਡੇ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਚ ਦੇਰ ਰਾਤ ਦੋ ਭਰਾਵਾਂ ਵਿਚ ਝਗੜਾ ਹੋ ਗਿਆ, ਜਿਸ ਕਾਰਨ ਛੋਟੇ ਭਰਾ ਕਾਲਾ ਸਿੰਘ ਨੇ ਆਪਣੇ ਵੱਡੇ ਭਰਾ ਗੁਰਪ੍ਰੀਤ ਸਿੰਘ (35) ਦੇ ਸਿਰ ਵਿਚ ਡੰਡੇ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਝਗੜਾ ਕਿਸ ਕਾਰਨ ਹੋਇਆ, ਇਸ ਦੀ ਜਾਂਚ ਜਾਰੀ ਹੈ।