ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ, ਸ਼ਰੇਆਮ ਚੱਲੀਆਂ ਗੋਲ਼ੀਆਂ, ਵੀਡੀਓ ਵਾਇਰਲ

0
891

ਫਿਰੋਜ਼ਪੁਰ| ਫਿਰੋਜ਼ਪੁਰ  ਦੇ ਪਿੰਡ ਆਰਿਫ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਦੀ ਘਟਨਾ ਸਾਹਮਣੇ ਆਈ ਹੈ। ਇਸ ਹਿੰਸਕ ਝੜਪ ‘ਚ ਇਕ ਨੌਜਵਾਨ ਨੇ ਦੂਜੇ ‘ਤੇ ਗੋਲੀਬਾਰੀ ਵੀ ਕੀਤੀ, ਜਿਸ ‘ਚ ਦੂਜੇ ਨੌਜਵਾਨ ਦੀ ਲੱਤ ‘ਤੇ ਗੋਲੀ ਲੱਗੀ। ਜ਼ਖਮੀ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਰਿਸ਼ਤੇਦਾਰ ਦੱਸੀਆਂ ਜਾ ਰਹੀਆਂ ਹਨ। ਇਹ ਘਟਨਾ ਜ਼ਮੀਨ ਦੇ ਇੱਕ ਛੋਟੇ ਜਿਹੇ ਹਿੱਸੇ ਨੂੰ ਲੈ ਕੇ ਵਾਪਰੀ ਹੈ। ਇਸ ਦੌਰਾਨ ਇੱਕ ਦੂਜੇ ‘ਤੇ ਲਾਠੀਆਂ ਨਾਲ ਹਮਲਾ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਝੜਪ ਦੌਰਾਨ ਕਈ ਔਰਤਾਂ ਵੀ ਜ਼ਖਮੀ ਹੋਈਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।