ਮੋਹਾਲੀ ‘ਚ ਕੌਮੀ ਇਨਸਾਫ ਮੋਰਚਾ ‘ਚ ਖੂਨੀ ਝੜਪ; ਨਿਹੰਗ ਸਿੰਘਾਂ ਦੇ 2 ਧੜੇ ਆਪਸ ‘ਚ ਭਿੜੇ; ਇੱਕ ਨੌਜਵਾਨ ਦਾ ਗੁੱਟ ਵੱਢਿਆ

0
300

ਮੋਹਾਲੀ| ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਐਤਵਾਰ ਸਵੇਰੇ ਖ਼ੂਨੀ ਝੜਪ ਹੋ ਗਈ। ਨਿਹੰਗਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜਿਸ ਵਿੱਚ ਇੱਕ ਨਿਹੰਗ ਸਿੰਘ ਦਾ ਹੱਥ ਵੱਢਿਆ ਗਿਆ। ਉਸ ਨੂੰ ਮੁਹਾਲੀ ਦੇ 6 ਫੇਜ਼ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਮੌਕੇ ‘ਤੇ ਸਥਿਤੀ ਆਮ ਵਾਂਗ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਗੁੱਟਾਂ ਨੇ ਇੱਕ ਦੂਜੇ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਨਿਹੰਗ ਗੰਭੀਰ ਜ਼ਖ਼ਮੀ ਹੋ ਗਿਆ।

ਰੌਲਾ ਪੈਣ ‘ਤੇ ਤੁਰੰਤ ਲੋਕ ਵੀ ਇਕੱਠੇ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਹੋਰ ਲੋਕਾਂ ਨੇ ਵੀ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਬਾਅਦ ਵਿੱਚ ਮੋਰਚੇ ਦੇ ਆਗੂ ਵੀ ਮੌਕੇ ’ਤੇ ਪਹੁੰਚ ਗਏ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।