ਗੁਰਦਾਸਪੁਰ | ਇਥੋਂ ਦੇ ਨੈਸ਼ਨਲ ਹਾਈਵੇ ‘ਤੇ ਸਥਿਤ ਇਕ ਨਿੱਜੀ ਹੋਟਲ ਵਿਚੋਂ ਲੜਕਾ-ਲੜਕੀ ਦੀ ਭੇਦਭਰੇ ਹਾਲਾਤ ਵਿਚ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਅਤੇ ਹੋਟਲ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੁਲਿਸ ਦੇ ਹੱਥ ਇਕ ਸੀਸੀਟੀਵੀ ਵੀਡੀਓ ਵੀ ਲੱਗੀ ਹੈ, ਜਿਸ ਵਿਚ ਮਹਿਲਾ ਹੋਟਲ ਅੰਦਰ ਜਾ ਰਹੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਲਾਸ਼ ਹੋਟਲ ਵਿਚੋਂ ਮਿਲੀ ਹੈ। ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੀ ਲੜਕੀ ਹੋਟਲ ਵਿਚ ਕੀ ਕਰਨ ਗਈ ਸੀ ਅਤੇ ਪੁਲਿਸ ਜਾਂਚ ਕਰ ਰਹੀ ਹੈ।
ਡੀਐਸਪੀ ਸਿਟੀ ਡਾ. ਰੀਪੂਤਾਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ ‘ਤੇ ਸਥਿਤ ਨਿੱਜੀ ਹੋਟਲ ਵਿਚੋਂ ਲੜਕਾ ਅਤੇ ਲੜਕੀ ਦੀ ਲਾਸ਼ ਮਿਲੀ ਹੈ। ਇਹ ਦੋਵੇਂ ਲੜਕਾ-ਲੜਕੀ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਲੜਕਾ ਇਸ ਹੋਟਲ ਵਿਚ ਵੇਟਰ ਦਾ ਕੰਮ ਕਰਦਾ ਸੀ ਪਰ ਇਨ੍ਹਾਂ ਦੋਵਾਂ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ।