ਬਰਨਾਲਾ ‘ਚ 2 ਦਿਨਾਂ ਤੋਂ ਲਾਪਤਾ RMP ਡਾਕਟਰ ਦੀ ਮਿਲੀ ਲਾਸ਼, ਇਲਾਕਾ ਹੋਇਆ ਸੋਗਮਈ

0
2670

ਬਰਨਾਲਾ | ਜ਼ਿਲ੍ਹੇ ਦੇ ਮਹਿਲ ਕਲਾਂ ਤੋਂ 2 ਦਿਨ ਪਹਿਲਾਂ ਲਾਪਤਾ ਹੋਏ ਇਕ ਬਜ਼ੁਰਗ ਆਰਐਮਪੀ ਡਾਕਟਰ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ। ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮਨੋਹਰ ਲਾਲ 70 ਸਾਲਾ ਦੋ ਦਿਨਾਂ ਤੋਂ ਲਾਪਤਾ ਸੀ। ਉਹ ਬਿਨਾਂ ਦੱਸੇ ਘਰੋਂ ਚਲੇ ਗਏ ਸਨ।

ਬਜ਼ੁਰਗ RMP ਡਾਕਟਰ ਦੇ ਘਰੋਂ ਜਾਣ ‘ਤੇ ਪਰਿਵਾਰਕ ਮੈਂਬਰਾਂ ਨੇ ਸੋਚਿਆ ਕਿ ਉਹ ਪ੍ਰੈਕਟਿਸ ਕਰਨ ਗਏ ਹੋਣਗੇ ਪਰ ਜਦੋਂ ਦੇਰ ਰਾਤ ਤੱਕ ਉਹ ਘਰ ਵਾਪਸ ਨਾ ਆਏ ਤਾਂ ਪਰਿਵਾਰਕ ਮੈਂਬਰਾ ਨੇ ਭਾਲ ਸ਼ੁਰੂ ਕਰ ਦਿੱਤੀ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਲਾਪਤਾ ਹੋਣ ਦੀ ਸ਼ਿਕਾਇਤ ਦਿੱਤੀ ਤੇ ਉਸ ਦੀ ਲਾਸ਼ ਦੱਦਾਹੂਰ ਲੁਧਿਆਣਾ ਰੋਡ ਦੀ ਨਹਿਰ ਵਿਚੋਂ ਬਰਾਮਦ ਹੋਈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੌਤ ਕਾਰਨ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ