7 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ ‘ਚੋਂ ਮਿਲੀ ਲਾਸ਼, 2 ਆਰੋਪੀ ਗ੍ਰਿਫ਼ਤਾਰ, ਮਾਮਲਾ ਸ਼ੱਕੀ

0
1682

ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਕਾਦੀਆਂ ਦਾ ਰਹਿਣ ਵਾਲਾ ਅਪਾਹਜ ਨੌਜਵਾਨ ਸਰਵਣ ਸਿੰਘ ਜੋ ਪਿਛਲੇ 7 ਦਿਨਾਂ ਤੋਂ ਗਾਇਬ ਸੀ, ਦੀ ਲਾਸ਼ ਜੰਡਿਆਲਾ ਗੁਰੂ ਨੇੜਿਓਂ ਨਹਿਰ ‘ਚੋਂ ਮਿਲੀ।

ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਕਾਦੀਆਂ ਨੇੜੇ ਪਿੰਡ ਨਾਥਪੁਰਾ ਦੀ ਰਹਿਣ ਵਾਲੀ ਹਰਜਿੰਦਰ ਕੌਰ ਦਾ ਘਰ ਆਉਣਾ-ਜਾਣਾ ਸੀ। ਉਨ੍ਹਾਂ ਨੇ ਹੀ ਸਰਵਣ ਦਾ ਕਤਲ ਕਰਕੇ ਲਾਸ਼ ਨਹਿਰ ਵਿੱਚ ਵਹਾ ਦਿੱਤੀ।

ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਕੇਸ ਦਰਜ ਕਰਦਿਆਂ 2 ਆਰੋਪੀਆ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਸਰਵਣ ਸਿੰਘ ਬੀਤੀ 11 ਅਗਸਤ ਨੂੰ ਘਰੋਂ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਘਟਨਾ ਪਿੱਛੇ ਹਰਜਿੰਦਰ ਕੌਰ ਅਤੇ ਉਸ ਦੇ ਬੇਟੇ ਦਾ ਹੱਥ ਹੈ।

ਥਾਣਾ ਕਾਦੀਆਂ ਦੇ ਐੱਸਐੱਚਓ ਬਲਕਾਰ ਸਿੰਘ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਆਰੋਪੀ ਹਰਜਿੰਦਰ ਕੌਰ ਅਤੇ ਉਸ ਦੇ ਬੇਟੇ ਖਿਲਾਫ ਆਈਪੀਸੀ ਦੀ ਧਾਰਾ 302, 201 ਤਹਿਤ ਕੇਸ ਦਰਜ ਕਰਦਿਆਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)