ਕੋਰੋਨਾ : ਬਾਲੀਵੁੱਡ ਅਦਾਕਾਰ ਆਲੀਆ ਭੱਟ ਆਈਸੋਲੇਸ਼ਨ ਵਾਰਡ ‘ਚ ਦਾਖ਼ਲ

0
428

ਮੁੰਬਈ. ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਪ੍ਰਭਾਵਿਤ ਕੀਤਾ ਹੈ ਅਤੇ ਵਿਸ਼ਵ ਸਿਹਤ ਸੰਗਠਨ (W.H.O) ਨੇ ਇਸਨੂੰ ਮਹਾਂਮਾਰੀ ਘੋਸ਼ਿਤ ਕੀਤਾ ਹੈ। ਦੱਸ ਦਈਏ ਕਿ ਇਸ ਵਾਇਰਸ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਮਿਲਿਆ ਹੈ। ਜਿਸ ਕਾਰਨ ਇਹ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਵਾਇਰਸ ਤੋਂ ਬਚਣ ਦਾ ਇਕ ਹੀ ਤਰੀਕਾ ਹੈ ਕਿ ਕੋਰੋਨਾ ਪ੍ਰਭਾਵਿਤ ਇਲਾਕਿਆ ਤੋਂ ਆਏ ਵਿਅਕਤੀ ਕੋਲੋਂ ਦੂਰ ਰਿਹਾ ਜਾਵੇ। ਇਸ ਲਈ ਕਈ ਲੋਕ ਆਪਣੇ-ਆਪ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਆਈਸੋਲੇਸ਼ਨ ਵਿਚ ਰੱਖ ਰਹੇ ਹਨ। 

ਇਸੇ ਕਰਕੇ ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨੇ ਵੀ ਆਪਣੇ-ਆਪ ਨੂੰ ਆਈਸੋਲੇਸ਼ਨ ਵਿਚ ਭਰਤੀ ਕਰਵਾਇਆ ਹੈ। ਆਲੀਆ ਭੱਟ ਦੀ ਭੈਣ ਨੇ ਆਲੀਆ ਦੀ ਇਕ ਤਸਵੀਰ ਸ਼ੇਅਰ ਕਰਦਿਆਂ ਉਸ ਬਾਰੇ ਇਹ ਜਾਣਕਾਰੀ ਦਿੱਤੀ ਹੈ। ਆਲੀਆ ਭੱਟ ਦੀ ਭੈਣ ਸ਼ਾਹੀਨ ਭੱਟ ਨੇ ਆਪਣੇ ਇੰਸਟਾਗ੍ਰਾਮ ਦੇ ਸਟੇਟਸ ਵਿਚ ਆਲੀਆ ਭੱਟ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ। 

ਭਜਨ ਸਮ੍ਰਾਟ ਅਨੂਪ ਜਲੋਟਾ ਵੀ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ

ਭਜਨ ਸਮ੍ਰਾਟ ਅਨੂਪ ਜਲੋਟਾ ਨੂੰ ਵੀ ਆਈਸੋਲੇਸ਼ਨ ਵਾਰਡ ਵਿੱਚ ਰਖਿਆ ਗਿਆ ਹੈ। ਦਰਅਸਲ ਅਨੂਪ ਜਲੋਟਾ ਲੰਦਨ ਤੋਂ ਆਏ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੂੰ ਪੂਰੀ ਤਰਾਂ ਨਿਗਰਾਨੀ ਵਿੱਚ ਰੱਖਿਆ ਗਿਆ ਹੈ।

 ਪੂਰੀ ਦੁਨੀਆਂ ਵਿਚ ਇਸ ਵਾਇਰਸ ਦੇ ਕਾਰਨ ਡੇਢ ਲੱਖ ਤੋਂ ਵੀ ਜਿਆਦਾ ਕੇਸ ਸਾਹਮਣੇ ਆ ਚੁੱਕੇ ਹਨ ਜਿੰਨ੍ਹਾਂ ਵਿਚੋਂ 7976 ਲੋਕਾਂ ਦੀ ਮੌਤ ਹੋ ਚੁੱਕੀ ਹੈ । ਭਾਰਤ ਵਿਚ ਵੀ ਕਰੋਨਾ ਵਾਇਰਸ ਦੇ 148 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।