ਮੁੰਬਈ | ਬਾਲੀਵੁੱਡ ਐਕਟ੍ਰੈੱਸ ਪੂਨਮ ਪਾਂਡੇ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਕਾਰਨ ਚਰਚਾ ‘ਚ ਰਹਿੰਦੀ ਹੈ ਪਰ ਇਨ੍ਹੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਕਾਰਨ ਚਰਚਾ ‘ਚ ਹੈ।
ਦਰਅਸਲ, ਪੂਨਮ ਪਾਂਡੇ ਦੇ ਪਤੀ ਸੈਮ ਬਾਂਬੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੂਨਮ ਪਾਂਡੇ ਨੇ ਆਪਣੇ ਪਤੀ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਸੋਮਵਾਰ ਸ਼ਾਮ ਨੂੰ ਸੈਮ ਨੂੰ ਗ੍ਰਿਫਤਾਰ ਕਰ ਲਿਆ।
ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਪੂਨਮ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮਾਮਲੇ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਇਕ ਰਿਪੋਰਟ ਮੁਤਾਬਕ ਮੁੰਬਈ ਪੁਲਸ ਨੇ ਕਿਹਾ ਕਿ ਸੈਮ ਬਾਂਬੇ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਦਾਕਾਰਾ ਦੇ ਸਿਰ, ਅੱਖਾਂ ਤੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੂਨਮ ਤੇ ਸੈਮ ਦੇ ਵਿਵਾਦ ਬਾਰੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ।
ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਸੈਮ-ਪੂਨਮ ‘ਚ ਹੋ ਗਈ ਸੀ ਅਣਬਣ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੈਮ ‘ਤੇ ਪੂਨਮ ਨੇ ਕੁੱਟਮਾਰ ਕਰਨ ਦਾ ਆਰੋਪ ਲਾਇਆ ਹੈ। ਪਿਛਲੇ ਸਾਲ ਸਤੰਬਰ ‘ਚ ਵੀ ਵਿਆਹ ਦੇ ਕੁਝ ਦਿਨਾਂ ਬਾਅਦ ਪੂਨਮ ਨੇ ਸੈਮ ‘ਤੇ ਸ਼ੋਸ਼ਣ ਤੇ ਧਮਕਾਉਣ ਦਾ ਆਰੋਪ ਲਾਇਆ ਸੀ।
ਉਦੋਂ ਉਹ ਗੋਆ ‘ਚ ਸਨ, ਜਿਥੇ ਕੋਰਟ ਨੇ ਸੈਮ ਨੂੰ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਸੀ। ਪੂਨਮ ਨੇ ਪਤੀ ਦੀਆਂ ਇਨ੍ਹਾਂ ਹਰਕਤਾਂ ਤੋਂ ਤੰਗ ਆ ਕੇ ਅਲੱਗ ਹੋਣ ਦੀ ਗੱਲ ਕਹਿ ਦਿੱਤੀ ਸੀ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
