ਦੁਪਹਿਰ ਦੀ ਨਮਾਜ਼ ਤੋਂ ਬਾਅਦ ਮਦਰੱਸੇ ‘ਚ ਬੰਬ ਧਮਾਕਾ, 10 ਵਿਦਿਆਰਥੀਆਂ ਸਣੇ 15 ਦੀ ਮੌਤ, 27 ਜ਼ਖਮੀ

0
707
ਅਫਗਾਨਿਸਤਾਨ। ਅਫਗਾਨਿਸਤਾਨ ਦੇ ਸਮੰਗਾਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ 'ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ 'ਚ ਘੱਟੋ-ਘੱਟ ਪੰਦਰਾਂ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਏ। ਇੱਕ ਪ੍ਰਮੁੱਖ ਅਫਗਾਨ ਮੀਡੀਆ ਸਮੂਹ ਨੇ ਸੂਬਾਈ ਹਸਪਤਾਲ ਦੇ ਇੱਕ ਡਾਕਟਰ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਦੁਪਹਿਰ ਦੀ ਨਮਾਜ਼ ਤੋਂ ਬਾਅਦ ਹੋਇਆ।

ਤਾਲਿਬਾਨ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਉੱਤਰੀ ਅਫਗਾਨਿਸਤਾਨ ਵਿੱਚ ਇੱਕ ਮਦਰੱਸੇ ਵਿੱਚ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 10 ਵਿਦਿਆਰਥੀਆਂ ਸਣੇ 15 ਲੋਕ ਮਾਰੇ ਗਏ ਹਨ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਧਮਾਕੇ ਬਾਰੇ ਸੁਰੱਖਿਆ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਧਮਾਕੇ ਤੋਂ ਬਾਅਦ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।