ਅੰਮ੍ਰਿਤਸਰ ‘ਚ ਥਾਣੇ ਦੇ ਬਾਹਰ ਤੋਂ ਮਿਲਿਆ ਬੰਬ, ਇਲਾਕੇ ‘ਚ ਫੈਲੀ ਦਹਿਸ਼ਤ

0
393

ਅੰਮ੍ਰਿਤਸਰ, 24 ਨਵੰਬਰ | ਅਜਨਾਲਾ ਥਾਣੇ ਦੇ ਬਾਹਰ ਅੱਜ ਸਵੇਰੇ ਮਿਲੀ ਸ਼ੱਕੀ ਵਸਤੂ ਬੰਬ ਹੈ। ਪੁਲਿਸ ਸੂਤਰਾਂ ਨੇ ਕਿਹਾ ਕਿ ਇਹ ਇਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਹੈ। ਜਾਂਚ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਬੰਬ ਨੂੰ ਕਬਜ਼ੇ ਵਿਚ ਲੈ ਕੇ ਸੁਰੱਖਿਅਤ ਬਾਹਰ ਕੱਢ ਲਿਆ।

ਇਸ ਦੇ ਨਾਲ ਹੀ ਪੁਲਿਸ ਨੇ ਥਾਣੇ ਦੇ ਆਲੇ-ਦੁਆਲੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਬੰਬ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਥਾਣੇ ਦੇ ਬਾਹਰ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਇਹ ਉਹੀ ਥਾਣਾ ਹੈ, ਜਿੱਥੇ ਫਰਵਰੀ 2023 ਵਿਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਸਾਥੀ ਨੂੰ ਛੁਡਾਉਣ ਲਈ ਹਮਲਾ ਕੀਤਾ ਸੀ।

ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਥਾਣੇ ਦੇ ਦੋਵੇਂ ਪਾਸੇ ਵਾਹਨਾਂ ਦੀ ਪਾਰਕਿੰਗ ਕਰ ਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਕਿਸੇ ਨੁਕਸਾਨ ਤੋਂ ਬਚਾਅ ਹੋ ਸਕੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)