ਅਹਿਮਦਾਬਾਦ ,10 ਫਰਵਰੀ|ਗੁਜਰਾਤ ਦੇ ਅਹਿਮਦਾਬਾਦ ਸਥਿਤ ਸਰਦਾਰ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਪੱਤਰ ਕਿਸੇ ਅਣਜਾਣ ਵਿਅਕਤੀ ਨੇ ਲਿਖਿਆ ਹੈ। ਜਿਸ ਤੋਂ ਬਾਅਦ ਯਾਤਰੀਆਂ ਵਿੱਚ ਅਤੇ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਹੋਲ ਬਣਿਆ  ਹੋਈਆ ਹੈ।
ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਜੇਸੀਪੀ ਸ਼ਰਦ ਸਿੰਘਲ ਨੇ ਇਹ ਜਾਣਕਾਰੀ ਦਿੱਤੀ ਹੈ।ਇਸ ਸਾਲ ਜਨਵਰੀ ‘ਚ ਫ੍ਰੈਂਕਫਰਟ ਤੋਂ ਚੇਨਈ ਹਵਾਈ ਅੱਡੇ ‘ਤੇ ਪਹੁੰਚਣ ਵਾਲੀ ਅੰਤਰਰਾਸ਼ਟਰੀ ਉਡਾਣ ‘ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਯਾਤਰੀਆਂ ‘ਚ ਦਹਿਸ਼ਤ ਫੈਲ ਗਈ ਸੀ। ਜਾਣਕਾਰੀ ਦੇ ਆਧਾਰ ‘ਤੇ ਚੇਨਈ ਹਵਾਈ ਅੱਡੇ ਦੀ ਸੁਰੱਖਿਆ ਟੀਮ ਨੇ ਹਵਾਈ ਅੱਡੇ ‘ਤੇ ਐਮਰਜੈਂਸੀ ਮੀਟਿੰਗ ਕੀਤੀ ਅਤੇ ਆਉਣ ਵਾਲੇ ਜਹਾਜ਼ ਦੀ ਪੂਰੀ ਤਰ੍ਹਾਂ ਤਲਾਸ਼ੀ ਲੈਣ ਦਾ ਫੈਸਲਾ ਕੀਤਾ ਗਿਆ।

ਇਸ ਤੋਂ ਪਹਿਲਾਂ, ਪਿਛਲੇ ਸਾਲ ਨਵੰਬਰ ਵਿੱਚ, ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਇੱਕ ਅਣਪਛਾਤੇ ਕਾਲਰ ਤੋਂ ਬੰਬ ਦੀ ਧਮਕੀ ਮਿਲੀ ਸੀ, ਜਿਸ ਨੇ ਸੁਰੱਖਿਆ ਕਰਮਚਾਰੀਆਂ ਨੂੰ ਇੱਕ ਯਾਤਰੀ ਦੇ ਵਿਸਫੋਟਕ ਲੈ ਜਾਣ ਬਾਰੇ ਸੁਚੇਤ ਕੀਤਾ ਸੀ। 7 ਫਰਵਰੀ ਨੂੰ ਦਿੱਲੀ-ਐਨਸੀਆਰ ਦੇ ਇੱਕ ਵੱਡੇ ਕਾਲਜ ਅਤੇ ਦੋ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਦਿੱਲੀ-ਐਨਸੀਆਰ ਦੇ ਸਕੂਲਾਂ ਦੀ ਤਲਾਸ਼ੀ ਲਈ ਵਿਸਫੋਟਕ ਨਿਰੋਧਕ ਯੂਨਿਟ ਅਤੇ ਕੁੱਤਿਆਂ ਦੇ ਦਸਤੇ ਤਾਇਨਾਤ ਕੀਤੇ। ਬਾਅਦ ਵਿੱਚ ਦਿੱਲੀ ਪੁਲਿਸ ਨੇ ਇਨ੍ਹਾਂ ਧਮਕੀਆਂ ਨੂੰ ਝੂਠਾ ਕਰਾਰ ਦਿੱਤਾ।

ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੇ ਜੇਸੀਪੀ ਸ਼ਰਦ ਸਿੰਘਲ ਨੇ ਕਿਹਾ ਕਿ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਮਿਲਦੇ ਹੀ ਪੁਲਿਸ ਹਰਕਤ ਵਿੱਚ ਆ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।