ਮੋਗਾ ਦੇ ਮੁੰਡੇ ਦਾ ਮਨੀਲਾ ‘ਚ ਗੋਲ਼ੀ ਮਾਰ ਕੇ ਕਤਲ

0
1905

ਮੋਗਾ| ਮਨੀਲਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਜਿੱਥੇ ਮਨੀਲਾ ਵਿੱਚ ਮਾਛੀਕੇ ਪਿੰਡ ਦੇ ਇੱਕ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਮਨਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਹਰਜਿੰਦਰ ਸਿੰਘ ਵਾਸੀ ਮਾਛੀਕੇ ਨੇ ਦੱਸਿਆ ਕਿ ਉਸ ਦਾ 31 ਸਾਲਾ ਲੜਕਾ 5 ਸਾਲ ਪਹਿਲਾਂ ਰੁਜ਼ਗਾਰ ਲਈ ਮਨੀਲਾ ਗਿਆ ਸੀ। ਹਮਲਾਵਰ ਮਨਜੋਤ ਸਿੰਘ ਦੇ ਘਰ ਅੰਦਰ ਵੜਿਆ ਅਤੇ ਉਸ ਨੂੰ ਗੋਲ਼ੀ ਮਾਰ ਦਿੱਤੀ। ਮਨੀਲਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਨਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਥੋਂ ਦੇ ਪੰਜਾਬੀਆਂ ਵੱਲੋਂ ਯਤਨ ਕੀਤੇ ਜਾ ਰਹੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ