ਬ੍ਰੇਕਿੰਗ : ਸਵਾਰੀਆਂ ਨਾਲ ਭਰੀ PRTC ਦੀ ਬੱਸ ਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ, 2 ਦੀ ਹਾਲਤ ਸੀਰੀਅਸ

0
7955

ਫਾਜ਼ਿਲਾਕ | ਅਬੋਹਰ ‘ਚ PRTC ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਓਬਰਬਰੂਨ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ‘ਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਵਿਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਮੇਂ ਬੱਸ ‘ਚ ਕਰੀਬ 15 ਯਾਤਰੀ ਬੈਠੇ ਸਨ।

ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁਲ ਦੀਆਂ ਲਾਈਟਾਂ ਵੀ ਬੰਦ ਹੋ ਗਈਆਂ। ਜਿਸ ਕਾਰਨ ਉਹ ਟਰੈਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ।