ਲੁਧਿਆਣਾ, 8 ਅਕਤੂਬਰ | ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਦੇ ਡਰਾਈਵਰ ਨੂੰ ਅਚਾਨਕ ਬੱਸ ਦੇ ਇੰਜਣ ‘ਚੋਂ ਸੜਨ ਦੀ ਕੁਝ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ ‘ਚ ਸਵਾਰ ਯਾਤਰੀਆਂ ਨੂੰ ਜਲਦਬਾਜ਼ੀ ‘ਚ ਬਾਹਰ ਕੱਢਿਆ ਗਿਆ। ਕੁੱਝ ਸਮੇਂ ਵਿਚ ਹੀ ਬੱਸ ਸੜਨ ਲੱਗੀ। ਘਟਨਾ ਤੜਕੇ 6 ਵਜੇ ਦੀ ਦੱਸੀ ਜਾ ਰਹੀ ਹੈ।

ਬੱਸ ਚਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ। ਇੰਜਣ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ। ਕੁਝ ਹੀ ਸਮੇਂ ‘ਚ ਹਾਈਵੇ ‘ਤੇ ਖੜ੍ਹੀ ਬੱਸ ‘ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ।

ਥਾਣਾ ਲਾਡੋਵਾਲ ਦੀ ਪੁਲਿਸ ਵੀ ਘਟਨਾ ਵਾਲੀ ਜਗ੍ਹਾ ’ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਮੁਸਾਫਿਰਾਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ। ਫਾਇਰ ਬ੍ਰਿਗੇਡ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ ‘ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋਣ ਦੀ ਖ਼ਬਰ ਵੀ ਹੈ।