Breaking : ਮੋਗਾ ‘ਚ ਕਬੱਡੀ ਖਿਡਾਰੀ ਹਰਵਿੰਦਰ ਨੂੰ ਗੋਲੀਆਂ ਮਾਰਨ ਵਾਲੇ 2 ਮੁਲਜ਼ਮ ਗ੍ਰਿਫਤਾਰ

0
2550

ਮੋਗਾ, 24 ਅਕਤੂਬਰ | ਮੋਗਾ ‘ਚ ਕਬੱਡੀ ਖਿਡਾਰੀ ਹਰਵਿੰਦਰ ਨੂੰ ਗੋਲੀਆਂ ਮਾਰਨ ਵਾਲੇ 2 ਮੁਲਜ਼ਮ ਗ੍ਰਿਫਤਾਰ ਕਰ ਲਏ ਗਏ ਹਨ। ਜ਼ਿਲੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਹ ‘ਚ ਕੱਲ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰਾ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਕਬੂਤਰ ਦੇਖਣ ਆਏ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਦਹਿਸ਼ਤ ਦਾ ਮਾਹੌਲ ਬਣ ਗਿਆ। ਕਬੱਡੀ ਖਿਡਾਰੀ ਦਾ ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।